

ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਕਾਇਮ ਹੋਏ: ਮੀਤ ਹੇਅਰ
ਜ਼ਿਲ੍ਹਾ ਬਰਨਾਲਾ ਦੀ ਪੀਜੀਆਈ 2.0 ਵਿੱਚ ਸ਼ਾਨਦਾਰ ਕਾਰਗੁਜ਼ਾਰੀ ‘ਤੇ ਸਿੱਖਿਆ ਵਿਭਾਗ ਨੂੰ ਦਿੱਤੀ ਮੁਬਾਰਕਬਾਦ
ਬਰਨਾਲਾ, 2 ਜੂਨ(ਹਿਮਾਂਸ਼ੂ ਗੋਇਲ)
ਸਕੂਲ ਸਿੱਖਿਆ ਵਿੱਚ ਜ਼ਿਲ੍ਹਾ ਬਰਨਾਲਾ ਸੂਬੇ ਅਤੇ ਦੇਸ਼ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਵਜੋਂ ਉੱਭਰਨ ਅਤੇ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਸੂਬੇ ਵਿਚੋਂ ਅੱਵਲ ਅਤੇ ਦੇਸ਼ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿੱਖਿਆ ਵਿਭਾਗ ਬਰਨਾਲਾ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਅਤੇ ਸਿੱਖਿਆ ਵਿਭਾਗ ਦੀ ਮੇਹਨਤ ਸਦਕਾ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਵਿੱਚ ਨਵੇਂ ਦਿਸਹਿੱਦੇ ਸਥਾਪਿਤ ਹੋ ਰਹੇ ਹਨ।
ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਪ੍ਰਣਾਲੀ ਅਤੇ ਸਿੱਖਿਆ ਢਾਂਚੇ ਵਿਚ ਵੱਡੀ ਸੁਧਾਰ ਕੀਤੇ ਗਏ ਹਨ ਜਿਸ ਸਦਕਾ ਜਿੱਥੇ ਦੇਸ਼ ਵਿਚੋਂ ਪੰਜਾਬ ਮੋਹਰੀ ਸਾਬਿਤ ਹੋ ਰਿਹਾ ਹੈ ਓਥੇ ਸਕੂਲੀ ਵਿਦਿਆਰਥੀ ਵੀ ਨਤੀਜਿਆਂ ਨਾਲ ਨਵੇਂ ਮੀਲ ਪੱਥਰ ਕਾਇਮ ਕਰ ਰਹੇ ਹਨ। ਓਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਸਕੂਲ ਨਹੀਂ ਬਣਾ ਰਹੀ ਬਲਕਿ ਪੰਜਾਬ ਦਾ ਭਵਿੱਖ ਸਿਰਜ ਰਹੀ ਹੈ।
ਓਹਨਾਂ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਿਛਲੇ ਦਿਨੀਂ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਜਿੱਥੇ ਅੱਵਲ ਸਥਾਨ ਪ੍ਰਾਪਤ ਕਰਕੇ ਅਤੇ ਜ਼ਿਲ੍ਹਾ ਬਰਨਾਲਾ ਨੇ ਸੂਬੇ ਵਿਚੋਂ ਪਹਿਲਾ ਅਤੇ ਦੇਸ਼ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਸਾਬਿਤ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਉਪਰਾਲੇ ਸਾਰਥਿਕ ਹਨ।
ਓਹਨਾਂ ਇਸ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮੂਹ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਜ਼ਿਲ੍ਹਿਆਂ ਦੀ ਜਾਰੀ ਹੋਈ ਰਿਪੋਰਟ ਅਨੁਸਾਰ ਜ਼ਿਲ੍ਹਾ ਬਰਨਾਲਾ ਨੇ 461 ਸਕੋਰ ਹਾਸਲ ਕਰਕੇ ਵੱਕਾਰੀ ਉੱਤਮ 2 ਗ੍ਰੇਡ ਹਾਸਲ ਕੀਤਾ ਹੈ। ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹ


