

ਸੰਘੇੜਾ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਬਰਨਾਲਾ(ਹਿਮਾਂਸ਼ੂ ਗੋਇਲ)
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ ਐੱਸ ਐੱਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਸਥਾ ਪ੍ਰਧਾਨ ਸ੍ਰ. ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ਵਿੱਚ ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਮਨਦੀਪ ਕੌਰ, ਪ੍ਰੋ. ਮਿੱਠੂ ਪਾਠਕ, ਪ੍ਰੋ. ਮਨਪ੍ਰੀਤ ਕੌਰ ਅਤੇ ਡਾ. ਨਿਰਪਾਲ ਸਿੰਘ ਦੀ ਦੇਖ-ਰੇਖ ਹੇਠ ਕਾਲਜ ਕੈਂਪਸ ਵਿਖੇ ਸਮੂਹ ਐੱਨ ਐੱਸ ਐੱਸ ਵਲੰਟੀਅਰਜ਼ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਸਮੂਹ ਐੱਨ ਐੱਸ ਐੱਸ ਵਲੰਟੀਅਰਜ਼ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਵਿਸ਼ੇਸ਼ ਦਿਨ ਦੇ ਮੌਕੇ ਐਨ ਐਸ ਐਸ ਵਲੰਟੀਅਰਜ਼ ਵਲੋਂ ਕਾਲਜ ਕੈਂਪਸ ਦੇ ਵੱਖ ਵੱਖ ਪਾਰਕਾਂ ਵਿਚ 100ਪੌਦੇ ਲਗਵਾਏ ਗਏ। ਪ੍ਰੋ ਮਨਪ੍ਰੀਤ ਕੌਰ ਨੇ ਵਲੰਟੀਅਰਜ਼ ਨੂੰ ਵਾਤਾਵਰਨ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਜਾਣੂ ਕਰਵਾਉਂਦਿਆਂ ਰੁੱਖ ਲਗਾਉਣ ਅਤੇ ਵਾਤਾਵਰਨ ਦੀ ਰੱਖਿਆ ਲਈ ਪ੍ਰੇਰਿਤ ਕੀਤਾ।ਵਲੰਟੀਅਰਜ਼ ਨੇ ਵੀ ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ।
ਅਖੀਰ ਵਿੱਚ ਵਲੰਟੀਅਰਜ਼ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮੂਹ ਵਲੰਟੀਅਰਜ਼, ਪ੍ਰੋਗਰਾਮ ਅਫ਼ਸਰ ਸਾਹਿਬਾਨ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ।


