

ਗੁਰੂਦੁਆਰਾ ਨਾਨਕਸਰ ਸਾਹਿਬ ਵਿਖੇ ਮੁਫ਼ਤ ਅੱਖਾਂ ਦੇ ਚੈਕਅੱਪ ਅਤੇ ਆਪਰੇਸ਼ਨ ਕੈਂਪ ਦਾ ਆਯੋਜਨ
250 ਮਰੀਜ਼ਾਂ ਦੀ ਕੀਤਾ ਗਿਆ ਚੈੱਕਅਪ, 50 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ
ਡਾਕਟਰ ਰੁਪੇਸ਼ ਸਿੰਗਲਾ ਦੀਆਂ ਲਗਾਤਾਰ ਫ੍ਰੀ ਕੈਂਪਾਂ ਰਾਹੀਂ ਕੀਤੀ ਸੇਵਾ ਦੀ ਜ਼ਿਲ੍ਹੇ ਭਰ ਅੰਦਰ ਹੋ ਰਹੀ ਹੈ ਸ਼ਲਾਂਘਾ
ਪ੍ਰੇਮ ਹਸਪਤਾਲ ਲੋੜਵੰਦਾਂ ਲਈ ਹਮੇਸ਼ਾ ਤਤਪਰ: ਡਾ.ਸਿੰਗਲਾ
ਬਰਨਾਲਾ/ਹਿਮਾਂਸ਼ੂ ਗੋਇਲ:*
ਗੁਰੂਦੁਆਰਾ ਨਾਨਕਸਰ ਸਾਹਿਬ, ਬੜੀ ਰੋਡ ਪੱਤੀ ਖਲੀਲ, ਸ਼ੇਰਪੁਰ (ਜ਼ਿਲ੍ਹਾ ਸੰਗਰੂਰ) ਵਿਖੇ ਪ੍ਰੇਮ ਅੱਖਾਂ ਅਤੇ ਜਨਾਨਾਂ ਰੋਗਾਂ ਦਾ ਹਸਪਤਾਲ ਬਰਨਾਲਾ ਵੱਲੋਂ ਮੁਫ਼ਤ ਅੱਖਾਂ ਦੇ ਚੈਕਅੱਪ ਅਤੇ ਆਪਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ।
ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।
ਡਾਕਟਰਾਂ ਦੀ ਟੀਮ ਵੱਲੋਂ ਲਗਭਗ 250 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 50 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਮਰੀਜ਼ਾਂ ਨੂੰ ਅੱਖਾਂ ਦੀ ਸਹੀ ਦੇਖਭਾਲ ਅਤੇ ਸਮੇਂ ਸਿਰ ਇਲਾਜ ਕਰਵਾਉਣ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਇਸ ਸਿਹਤ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਲਾਇਨਜ਼ ਕਲੱਬ ਸ਼ੇਰਪੁਰ ਦਾ ਵਿਸ਼ੇਸ਼ ਸਹਿਯੋਗ ਰਿਹਾ।
ਇਸ ਮੌਕੇ ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਦੇ ਪ੍ਰਬੰਧਕ ਡਾ. ਰੂਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਨਾਲ ਸਬੰਧਤ ਬਿਮਾਰੀਆਂ ਨੂੰ ਕਦੇ ਵੀ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ।


