

ਮਾਂਵਾਂ ਤੇ ਨਵ ਜਨਮੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ: ਸਿਵਲ ਸਰਜਨ
ਬਰਨਾਲਾ, 9 ਜੂਨ(ਹਿਮਾਂਸ਼ੂ ਗੋਇਲ)
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਜੂਨ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ 10 ਸਾਲ ਦੇਖਭਾਲ ਦਾ ਦਹਾਕਾ ਸੁਰੱਖਿਅਤ ਮਾਂ ਬਣਨ ਲਈ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਚੈੱਕਅਪ ਕੈਂਪ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਮਨਾਇਆ ਗਿਆ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਗਰਭਵਤੀ ਔਰਤਾਂ ਦੇ ਚੈੱਕਅਪ ਕੈਂਪ ਦਾ ਨਿਰੀਖਣ ਕਰਨ ਸਮੇਂ ਕੀਤਾ ਗਿਆ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਅੱਜ ਦੇ ਦਿਨ 9 ਜੂਨ 2016 ਨੂੰ ਪੂਰੇ ਦੇਸ਼ ਵਿੱਚ ਸ਼ੁਰੂ ਕੀਤਾ ਗਿਆ ਅਤੇ ਦੇਸ਼ ਭਰ ਵਿੱਚ ਹੁਣ ਤੱਕ ਇਸ ਪ੍ਰੋਗਰਾਮ ਤਹਿਤ 7.5 ਕਰੋੜ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਜਾਂਚ ਕੀਤੀ ਗਈ ਹੈ । ਇਸ ਪ੍ਰੋਗਰਾਮ ਤਹਿਤ ਗਰਭ ਅਵਸਥਾ ਦੌਰਾਨ ਸਮੱਸਿਆਵਾਂ ਦਾ ਸਮੇਂ ਸਿਰ ਪਤਾ ਲਗਾ ਕੇ ਮਾਤਾਵਾਂ ਅਤੇ ਬੱਚਿਆਂ ਦੀ ਜਾਨ ਬਚਾਈ ਜਾ ਚੁੱਕੀ ਹੈ ।
ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਨੇ ਦੱਸਿਆ ਹਰ ਮਹੀਨੇ ਦੀ 9 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਮੁਫਤ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਇੱਥੇ 9 ਵੇਂ ਦਿਨ ਦੀ ਸ਼ੁਰੂਆਤ ਦਾ ਮਹੱਤਵ ਹੈ, ਕਿਉਂਕਿ ਗਰਭ ਅਵਸਥਾ 9 ਬੇਸ਼ਕੀਮਤੀ ਮਹੀਨਿਆਂ ਦਾ ਸਫ਼ਰ ਹੈ । ਇਸ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ 9 ਮਹੀਨੇ ਚੈੱਕਅਪ ਕਰਕੇ ਜੋਖਮਾਂ ਦੀ ਜਲਦੀ ਪਹਿਚਾਣ ਕਰਕੇ ਗਰਭ ਅਵਸਥਾ ਨੂੰ ਸੁਰੱਖਿਅਤ ਬਣਾਇਆ ਗਿਆ ਹੈ।
ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ ਗਿਆ । ਇਹਨਾਂ ਕੈਂਪਾਂ ਵਿੱਚ ਚੈੱਕਅਪ,ਲੈਬ. ਟੈਸਟ ,ਅਲਟ੍ਰਸਾਊਂਡ ਅਤੇ ਦਵਾਈਆਂ ਆਦਿ ਸੇਵਾਵਾਂ ਮੁਫ਼ਤ ਦਿੱਤੀਆਂ ਗਈਆਂ ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਅਤੇ ਸਿਹਤ ਸੁਪਰਵਾਈਜ਼ਰ ਮਨਜੀਤ ਕੌਰ ,ਗੁਰਪ੍ਰੀਤ ਸਿੰਘ ਸਹਿਣਾ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਸਮੇਂ ਸਿਰ ਚੈੱਕਅਪ ਕਰਵਾਉਣਾ ਬਹੁਤ ਜ਼ਰੂਰੀ ਹੈ ਅਤੇ ਸੰਤੁਲਿਤ ਖੁਰਾਕ ਜਿਵੇਂ ਮੌਸਮ ਅਨੁਸਾਰ ਸਬਜ਼ੀਆਂ,ਫਲ, ਦੁੱਧ ਅਤੇ ਦੁੱਧ ਤੋਂ ਬਣੇ ਭੋਜਨ ਪਦਾਰਥਾਂ ਦਾ ਸੇਵਨ ਦਾਲਾਂ ਅਤੇ ਅਨਾਜ ਦੀ ਵਰਤੋਂ ਆਪਣੇ ਅਤੇ ਗਰਭ ਚ ਪਲ ਰਹੇ ਬੱਚੇ ਲਈ ਬਹੁਤ ਜ਼ਰੂਰੀ ਹੈ । ਇਸ ਸਮੇਂ ਨਰਸਿੰਗ ਸਿਸਟਰ ਦਿਲਪ੍ਰੀਤ ਕੌਰ , ਪ੍ਰਿੰਸ ਫਸਿਲਟੀ ਮੈਨੇਜਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ/ਅਧਿਕਾਰੀ ਅਤੇ ਆਸਾ ਵਰਕਰ ਹਾਜ਼ਰ ਸਨ ।


