
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪਾਇਆ ਚਾਨਣਾ
ਮਹਿਲ ਕਲਾਂ/ਬਲਵਿੰਦਰ ਆਜ਼ਾਦ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਰਕਾਰੀ ਹਾਈ ਸਕੂਲ ਦਰਾਜ ਅਤੇ ਸਰਕਾਰੀ ਹਾਈ ਸਕੂਲ ਜੰਗੀਆਣਾ ਵਿਖੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਲੈਕਚਰ, ਗੀਤਾਂ ਅਤੇ ਕਵੀਸ਼ਰੀ ਰਾਹੀਂ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਸ੍ਰੀ ਭੁਪਿੰਦਰ ਸਿੰਘ ਉੱਪ ਮੰਡਲ ਭੂਮੀ ਰੱਖਿਆ ਅਫਸਰ ਬਰਨਾਲਾ ਅਤੇ ਸ੍ਰੀ ਪਰਮਿੰਦਰ ਸਿੰਘ ਭੂਮੀ ਰੱਖਿਆ ਅਫਸਰ ਮਹਿਲ ਕਲਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਲੈਕਚਰ ਰਾਹੀਂ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਨੂੰ “ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਵਿਚ ਆਪਣਾ ਬਣਦਾ ਯੋਗਦਾਨ ਦੇਣ ਲਈ ਪ੍ਰੇਰਿਆ ਅਤੇ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਨਸ਼ਿਆਂ ਖਿਲਾਫ ਗੀਤ, ਕਵਿਤਾਵਾਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਸੁਖਦੇਵ ਸਿੰਘ ਵੱਲੋਂ ਵੀ ਬੱਚਿਆਂ ਨੂੰ ਨਸ਼ਿਆਂ ਖਿਲਾਫ ਡਟਣ ਲਈ ਪ੍ਰੇਰਿਆ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਦਿੱਤੇ ਨਸ਼ਾ ਵਿਰੋਧੀ ਸੁਝਾਂਵਾ ‘ਤੇ ਅਮਲ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।