

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਉੱਚ ਆਹੁਦਿਆਂ ‘ਤੇ ਨਿਯੁਕਤ ਕਰਨ ਲਈ ਮੁਫ਼ਤ ਕੋਚਿੰਗ ਦੀ ਸਹੂਲਤ
ਭਦੌੜ/ਬਰਨਾਲਾ(ਹਿਮਾਂਸ਼ੂ ਗੋਇਲ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ ਪੀਰੀ ਖਾਲਸਾ ਕਾਲਜ , ਭਦੌੜ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਯੋਗ ਬਣਾਉਣ, ਉਨ੍ਹਾਂ ਦੇ ਕਰੀਅਰ ਨੂੰ ਨਵੀਂ ਦਿਸ਼ਾਂ ਦੇਣ ਅਤੇ ਵਿਦਿਆਰਥੀਆਂ ਨੂੰ ਉੱਚ ਆਹੁਦਿਆਂ ਲਈ ਤਿਆਰ ਕਰਨ ਦੇ ਮੰਤਵ ਨਾਲ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸੀ.ਸੀ.ਐਲ.ਪੀ ਸ਼ੁਰੂ ਕੀਤਾ ਗਿਆ ਹੈ । ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਵਿੱਦਿਆ ਸਕੱਤਰ ਸ੍ਰ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਵਿਦਿਅਕ ਵਰੇ੍ਹ 2026—27 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਆਰੰਭ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਅਤੇ ਟੈਗੋਰ ਆਈ.ਏ.ਐਸ. ਅਕੈਡਮੀ ਦੇ ਦਰਮਿਆਨ ਇਕ ਸਮਝੋਤਾ ਹੋਇਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੁੂੰ ਵੱਖ—ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਯੋਜਨਾਂ ਦਾ ਉਦੇਸ਼ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਵਿਚਕਾਰ ਅੰਤਰ ਨੂੰ ਘਟਾਉਣਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਹੈ ਤਾਂ ਜ਼ੋ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਮਲਵਿੰਦਰ ਸਿੰਘ ਨੇ ਦੱਸਿਆਂ ਕਿ ਇਸ ਪ੍ਰੋਗਰਾਮ ਤਹਿਤ ਚੁਣੇ ਗਏ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦਿੱਤੀ ਜਾਵੇਗੀ ਇਸ ਪ੍ਰੋਗਰਾਮ ਤਹਿਤ ਕੋਈ ਵੀ ਬਾਰਵੀਂ ਪਾਸ ਵਿਦਿਆਰਥੀ ਜਿਸ ਨੇ 60 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਹੋਣ ਉਹ ਮੁਫਤ ਸਿਖਲਾਈ ਪ੍ਰਾਪਤ ਕਰ ਸਕਦਾ ਹੈ।
ਪ੍ਰੋਗਰਾਮ ਦੌਰਾਨ ਵਿਦਿਆਥੀਆਂ ਦੀ ਬੁਨਿਆਦੀ ਸਮਝ ਨੂੰ ਮਜਬੂਤ ਕਰਨ, ਉਨ੍ਹਾਂ ਨੂੰ ਹੁਨਰਬੰਦ ਬਣਾਉਣ ਅਤੇ ਸਮਸ਼ੀਅਤ ਵਿਚ ਨਿਖਾਰ ਲਿਆਉਣ ਦੇ ਨਾਲ—ਨਾਲ ਲੀਡਰਸ਼ਿਪ ਅਤੇ ਖੋਜ਼ ਦੇ ਗੁਣਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਦਾ ਸਮੇਂ ਸਮੇਂ ਤੇੇ ਮੁਲਾਕਣ ਵੀ ਕੀਤਾ ਜਾਵੇਗਾ। ਇਸ ਸਬੰਧੀ ਕਾਲਜ ਦੇ ਸਮੂਹ ਸਟਾਫ ਨੇ ਕਿਹਾ ਕਿ ਇਹ ਯੋਜਨਾਂ ਵਿਦਿਆਰਥੀਆਂ ਲਈ ਉੱਚ ਆਹੁਦਿਆਂ ਅਤੇ ਮੁਕਾਬਲੇ ਵਾਲੇ ਖੇਤਰਾਂ ਵਿਚ ਸਫਲਤਾਂ ਹਾਸਿਲ ਕਰਨ ਦਾ ਮਜਬੂਤ ਅਧਾਰ ਸਾਬਿਤ ਹੋਵੇਗੀ।


