

ਆਰੀਆਭੱਟ ਕਾਲਜ, ਚੀਮਾ-ਜੋਧਪੁਰ ਦੇ ਵਿਦਿਆਰਥੀ ਨਵਦੀਪ ਕੁਮਾਰ ਦੀ ਭਾਰਤੀ ਫੌਜ ਦੀ ਅਗਨੀਵੀਰ ਭਰਤੀ ਵਿੱਚ ਚੋਣ
ਬਰਨਾਲਾ (ਹਿਮਾਂਸ਼ੂ ਗੋਇਲ)
ਆਰੀਆਭੱਟ ਕਾਲਜ, ਚੀਮਾ- ਜੋਧਪੁਰ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਬੀ.ਏ. ਚੌਥੇ ਸਮੈਸਟਰ ਦੇ ਹੋਣਹਾਰ ਵਿਦਿਆਰਥੀ ਨਵਦੀਪ ਕੁਮਾਰ ਦੀ ਭਾਰਤੀ ਫੌਜ ਦੀ ਅਗਨੀਵੀਰ ਭਰਤੀ ਵਿੱਚ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਮੂਹ ਕਾਲਜ ਪਰਿਵਾਰ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਨਵਦੀਪ ਕੁਮਾਰ ਨੇ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਦੇਸ਼ ਸੇਵਾ ਦੇ ਜਜ਼ਬੇ ਨਾਲ ਇਹ ਸਫਲਤਾ ਹਾਸਲ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਸਮਾਜ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਕਾਲਜ ਦੇ ਚੇਅਰਮੈਨ ਸ਼੍ਰੀ ਆਰ. ਕੇ. ਗੁਪਤਾ ਜੀ ਨੇ ਨਵਦੀਪ ਕੁਮਾਰ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨਾਲ ਜੋੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵਦੀਪ ਦੀ ਇਹ ਸਫਲਤਾ ਸੰਸਥਾ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਹੋਰ ਨੌਜਵਾਨਾਂ ਨੂੰ ਵੀ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।
ਕਾਲਜ ਦੇ ਡਾਇਰੈਕਟਰ ਡਾ. ਅਜੈ ਮਿੱਤਲ ਜੀ ਅਤੇ ਨੇ ਕਿਹਾ ਕਿ ਨਵਦੀਪ ਕੁਮਾਰ ਦੀ ਉਪਲਬਧੀ ਸਾਬਤ ਕਰਦੀ ਹੈ ਕਿ ਲਗਾਤਾਰ ਮਿਹਨਤ, ਸਹੀ ਯੋਜਨਾਬੰਦੀ ਅਤੇ ਆਤਮ ਵਿਸ਼ਵਾਸ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
ਡੀਨ ਅਕਾਦਮਿਕ ਇੰਚਾਰਜ ਡਾ. ਭਵੇਤ ਗਰਗ ਜੀ ਅਤੇ ਆਰਟਸ ਅਤੇ ਹਿਊਮੈਨਿਟੀਜ਼ ਵਿਭਾਗ ਮੁਖੀ ਪ੍ਰੋ. ਭਾਵੁਕਤਾ ਸ਼ਰਮਾ ਜੀ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ, ਐਨ.ਐੱਸ.ਐੱਸ. ਅਤੇ ਹੋਰ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ, ਜਿਸ ਨਾਲ ਵਿਦਿਆਰਥੀਆਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਮਜ਼ਬੂਤ ਹੁੰਦੀ ਹੈ।
ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਭਾਰਤੀ ਫੌਜ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਕੇ ਦੇਸ਼ ਦੀ ਸੁਰੱਖਿਆ ਅਤੇ ਤਰੱਕੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਏਗਾ। ਇਸ ਮੌਕੇ ਵਿਦਿਆਰਥੀ ਨਵਦੀਪ ਕੁਮਾਰ ਵੱਲੋਂ ਵੀ ਆਪਣੇ ਸਾਰੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਕਾਲਜ ਦੇ ਚੇਅਰਮੈਨ ਸ੍ਰੀ ਆਰ. ਕੇ. ਗੁਪਤਾ ਜੀ, ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰੀ ਰਾਜੀਵ ਮੰਗਲਾ ਜੀ, ਸ੍ਰੀ ਵਿੱਕੀ ਸਿੰਗਲ ਜੀ, ਸ੍ਰੀ ਇੰਦਰਪਾਲ ਗੋਇਲ ਜੀ, ਸ੍ਰੀ ਮੋਹਿਤ ਮੰਗਲਾ ਜੀ, ਸ੍ਰੀ ਅਸ਼ਵਨੀ ਕੁਮਾਰ ਜੀ, ਸ੍ਰੀ ਹਰਭਜਨ ਸਿੰਘ ਜੀ, ਅਤੇ ਸਮੂਹ ਅਧਿਆਪਕਾਂ, ਗੈਰ-ਅਧਿਆਪਨ ਸਟਾਫ਼ ਅਤੇ ਵਿਦਿਆਰਥੀਆਂ ਨੇ ਨਵਦੀਪ ਕੁਮਾਰ ਅਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈ ਦਿੱਤੀ। ਸਾਰਿਆਂ ਨੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕਰਦਿਆਂ ਆਸ ਜਤਾਈ ਕਿ ਉਹ ਭਾਰਤੀ ਫੌਜ ਵਿੱਚ ਇਮਾਨਦਾਰੀ, ਸਮਰਪਣ ਅਤੇ ਦੇਸ਼ਭਗਤੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਏਗਾ ਅਤੇ ਆਪਣੇ ਪਰਿਵਾਰ, ਕਾਲਜ ਅਤੇ ਸਮੂਹ ਸਮਾਜ ਦਾ ਨਾਮ ਦੇਸ਼ ਅਤੇ ਦੁਨੀਆ ਭਰ ਵਿੱਚ ਹੋਰ ਵੀ ਰੌਸ਼ਨ ਕਰੇਗਾ।


