

ਐੱਮ.ਟੀ.ਆਈ.ਐੱਸ. ਹੰਡਿਆਇਆ ਵੱਲੋਂ ਐੱਸ ਓ ਐੱਫ ਲੈਵਲ-2 ਓਲੰਪਿਆਡ ਜੇਤੂਆਂ ਦਾ ਸਨਮਾਨ
ਧਨੌਲਾ(ਹਿਮਾਂਸ਼ੂ ਗੋਇਲ)
ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਹੰਡਿਆਇਆ ਵਿਖੇ ਐੱਸ ਓ ਐੱਫ ਇੰਟਰਨੈਸ਼ਨਲ ਮੈਥਮੈਟਿਕਸ ਓਲੰਪਿਆਡ (IMO), ਇੰਟਰਨੈਸ਼ਨਲ ਇੰਗਲਿਸ਼ ਓਲੰਪਿਆਡ (IEO) ਅਤੇ ਨੈਸ਼ਨਲ ਸਾਇੰਸ ਓਲੰਪਿਆਡ (NSO) ਦੇ ਲੈਵਲ-2 ਲਈ ਯੋਗਤਾ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਰਾਸ਼ਟਰੀ ਪੱਧਰ ‘ਤੇ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਸਕੂਲ ਦੀ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਤੀਕ ਹੈ।
ਸਕੂਲ ਪਰਿਵਾਰ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਹੋਰ ਵੀ ਵੱਡੀਆਂ ਸਫਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।


