filter: 0; fileterIntensity: 0.000000; filterMask: 0; captureOrientation: 0; shaking: 0.674219; highlight: 0; algolist: 0; multi-frame: 1; brp_mask: 0; brp_del_th: 0.0000,0.0000; brp_del_sen: 0.0000,0.0000; delta:1; bokeh:1; ispap:1; papproctime: 2026:08:05 09:15:18; module: photo;hw-remosaic: false;touch: (0.3472222, 0.12890625);sceneMode: 8;cct_value: 0;AI_Scene: (0, 0);aec_lux: 149.0;aec_lux_index: 0;albedo: ;confidence: ;motionLevel: 0;weatherinfo: null;temperature: 39;zeissColor: bright;


ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਛੇਵੀਂ ਜਮਾਤ ਦੇ ਇੰਦਰਪ੍ਰੀਤ ਸਿੰਘ ਚਹਿਲ ਨੇ ਨੈਤਿਕ ਸਿੱਖਿਆ ਪ੍ਰੀਖਿਆ ‘ਚੋਂ ਮਾਰੀ ਬਾਜ਼ੀ; ਹਾਸਿਲ ਕੀਤਾ ਪਹਿਲਾ ਸਥਾਨ
ਬਰਨਾਲ਼ਾ (ਹਿਮਾਂਸ਼ੂ ਗੋਇਲ)
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਇੰਦਰਪ੍ਰੀਤ ਸਿੰਘ ਚਹਿਲ ਨੇ ਨੈਤਿਕ ਸਿੱਖਿਆ (Moral Education) ਦੇ ਇਮਤਿਹਾਨ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਇੰਦਰਪ੍ਰੀਤ ਸਿੰਘ ਚਹਿਲ ਨੂੰ 2,000 ਰੁਪਏ ਦਾ ਨਕਦ ਪੁਰਸਕਾਰ (ਕੈਸ਼ ਪ੍ਰਾਈਜ਼) ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਇਸ ਖ਼ੁਸ਼ੀ ਦੇ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਜੀ ਨੇ ਵਿਦਿਆਰਥੀ ਇੰਦਰਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸਰਦਾਰ ਗੁਰਦੀਪ ਸਿੰਘ ਚਹਿਲ ਸਮੇਤ ਪੂਰੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਜੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਦੇਣਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚੇ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਐੱਮ ਡੀ ਸ. ਰਣਪ੍ਰੀਤ ਸਿੰਘ ਰਾਏ ਜੀ ਵੱਲੋਂ ਵੀ ਵਿਦਿਆਰਥੀ ਇੰਦਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਗਈ। ਇਸ ਮਾਣਮੱਤੀ ਸਫ਼ਲਤਾ ‘ਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਬੱਚੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਨੈਤਿਕ ਸਿੱਖਿਆ ਦੇ ਅਧਿਆਪਕ ਅਮਰਜੀਤ ਸਿੰਘ, ਸਟਾਫ ਅਤੇ ਵਿਦਿਆਰਥੀ ਹਾਜਰ ਸਨ।


