


ਐਸ ਸੀ ਲਾਭਪਾਤਰੀਆਂ ਲਈ 2 ਹਫਤੇ ਦੀ ਮੁਫਤ ਸਿਖਲਾਈ ਲਈ ਕਾਊਂਸਲਿੰਗ 7 ਸਤੰਬਰ ਨੂੰ
ਸਰਕਾਰ ਵਲੋਂ ਵਜ਼ੀਫਾ ਵੀ ਦਿੱਤਾ ਜਾਵੇਗਾ: ਡਿਪਟੀ ਡਾਇਰੈਕਟਰ
ਬਰਨਾਲਾ, 18 ਅਗਸਤ(ਹਿਮਾਂਸ਼ੂ ਗੋਇਲ)
ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਅਗਵਾਈ ਹੇਠ ਐਸ ਸੀ ਸਿਖਿਆਰਥੀਆਂ ਲਈ ਦੋ ਹਫਤੇ
ਦਾ ਮੁਫਤ ਸਿਖਲਾਈ ਦਾ ਦੂਜਾ ਬੈਚ ਮਿਤੀ 14 ਸਤੰਬਰ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਟ੍ਰੇਨਿੰਗ ਕਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ
ਬਰਨਾਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਜੇ ਬੈਚ ਦੀ ਕਾਊਸਲਿੰਗ ਮਿਤੀ 07-09-2026 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ ਵਿਚ ਕੀਤੀ ਜਾਵੇਗੀ । ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਐਸਸੀ ਸ਼੍ਰੇਣੀ ਨਾਲ ਸਬੰਧਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ।
ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ਼ ਫੋਟੋ ਲੈ ਕੇ ਦਫਤਰ ਵਿਚ ਆਉਣ। ਓਹਨਾਂ ਹੋਰ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ
ਜਾਣਕਾਰੀ ਦਿਤੀ ਜਾਵੇਗੀ ਉਨ੍ਹਾਂ ਦਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ ਵਜੀਫਾ ਵੀ ਦਿਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2,5,10 ਪਸੂਆ ਤੱਕ ਬਣਾਉਣ ‘ਤੇ 33% ਸਬਸਿਡੀ ਵੀ ਦਿਤੀ ਜਾਵੇਗੀ
ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ
ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।


