


ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਵਿਕਾਸ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਬਕਾਇਆ ਕੰਮ ਅਤੇ ਅਦਾਇਗੀਆਂ ਨਿਰਧਾਰਿਤ ਸਮੇਂ ਅੰਦਰ ਕਰਨ ਅਤੇ ਵਰਤੋਂ ਸਰਟੀਫਿਕੇਟ ਦੇਣ ਉੱਤੇ ਦਿੱਤਾ ਜ਼ੋਰ
ਵਿਕਾਸ ਕੰਮਾਂ ਦੀ ਉੱਚ ਮਿਆਰ ਯਕੀਨੀ ਬਣਾਉਣ ਦੇ ਨਿਰਦੇਸ਼
ਬਰਨਾਲਾ, 18 ਅਗਸਤ(ਹਿਮਾਂਸ਼ੂ ਗੋਇਲ)
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ, ਵਿਕਾਸ ਪ੍ਰੋਜੈਕਟਾਂ ਤੇ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਮ.ਪੀ. ਲੈਡ ਫੰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਆਂਗਨਵਾੜੀ ਕੇਂਦਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ, ਜੀ ਰਾਮ ਜੀ ਸਕੀਮ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਸਮੇਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਬਕਾਇਆ ਵਰਤੋਂ ਸਰਟੀਫਿਕੇਟਾਂ, ਮਟੀਰੀਅਲ ਪੇਮੈਂਟਾਂ, ਜੀ ਰਾਮ ਜੀ ਸਕੀਮ ਤਹਿਤ ਪੁਰਾਣੇ ਕੰਮਾਂ ਬਾਰੇ ਅਤੇ ਵੱਧ ਤੋਂ ਵੱਧ ਨਵੇਂ ਜੌਬ ਕਾਰਡਾਂ ਉੱਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸਕੀਮਾਂ ਜਾਂ ਪ੍ਰੋਜੈਕਟਾਂ ਦੇ ਕੰਮ ਬਕਾਇਆ ਹਨ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਉਨ੍ਹਾਂ ਨੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਸਕੀਮ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕਰਨ ਦੇ ਵੀ ਨਿਰਦੇਸ਼ ਦਿੱਤੇ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ, ਐੱਸਡੀਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ, ਕਾਰਜਸਾਧਕ ਅਫ਼ਸਰ ਹਰਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


