



ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟਰਾਈਡੈਂਟ ਕੰਪਲੈਕਸ ਬਰਨਾਲਾ ਵਿਖੇ ਹੋਵੇਗਾ ਮਹਾਨ ਕੀਰਤਨ ਦਰਬਾਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਟਰਾਈਡੈਂਟ ਗਰੁੱਪ ਵੱਲੋਂ 29 ਨਵੰਬਰ, ਦਿਨ ਐਤਵਾਰ ਨੂੰ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ,ਬਰਨਾਲਾ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।
ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਮਿੰਦਰ ਸਿੰਘ ਜੀ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਗਮ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।
ਇਸ ਮੌਕੇ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਸਮਾਗਮ ਰਾਜ ਸਭਾ ਮੈਂਬਰ ਪਦਮ ਸ੍ਰੀ ਰਜਿੰਦਰ ਗੁਪਤਾ ਜੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।
ਸਥਾਨ:ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ, ਧਨੌਲਾ, ਜ਼ਿਲ੍ਹਾ ਬਰਨਾਲਾ।



