ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ਼ ਮਾਰਚ ਲੁਧਿਆਣਾ ਵਿਖੇ 14 ਜੂਨ ਨੂੰ
ਸੰਗਰੂਰ/ਬਲਵਿੰਦਰ ਅਜ਼ਾਦ
ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫਡਰੇਸ਼ਨ ਦੇ ਸੁਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸੁਬਾਈ ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਜੋ ਕਿ ਜਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਨੇ ਦੱਸਿਆ ਕਿ ਕੰਨਫੈਡਰੇਸ਼ਨ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ 12 ਜੂਨ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਸੂਬੇ ਦੇ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੰਨਣ, ਸਰਪ੍ਰਸਤ ਅਜੀਤ ਸਿੰਘ, ਸਲਾਹਕਾਰ ਗੁਰਦੀਪ ਸਿੰਘ ਵਾਲੀਆ ਦੀ ਅਗਵਾਈ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਮੁਲਾਜਮ, ਪੈਨਸ਼ਨਰਜ਼ ਸਾਂਝਾ ਫਰੰਟ ਦੀ 30 ਮਈ ਨੂੰ ਜਲੰਧਰ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਲੁਧਿਆਣਆ ਪੱਛਮੀ ਵਿਧਾਨ ਸਭਾ ਸੀਟ ਦੀ ਜਿਮਣੀ ਚੋਣ ਵਿੱਚ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਅਤੇ ਮੁਲਾਜਮਾਂ ਪੈਨਸ਼ਨਰਾਂ ਦੀਆਂ ਲਟਕੀਆਂ ਮੰਗਾਂ ਦੀ ਪੂਰਤੀ ਲਈ ਆਵਾਜ ਬੁਲੰਦ ਕਰਨ ਲਈ 14 ਜੂਨ ਦਿਨ ਸ਼ਨੀਵਾਰ ਨੂੰ ਲੁਧਿਆਣਾ ਵਿਖੇ 10:30 ਵਜੇ ਸਵੇਰੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀਆਂ ਹੈਂਕੜ ਭਰੀਆਂ ਨੀਤੀਆਂ ਵਿਰੁੱਧ ਕੱਢੇ ਜੇ ਰਹੇ ਰੋਸ਼ ਮਾਰਚ ਵਿੱਚ ਕੰਨਫੈਡਰੇਸ਼ਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤੇ ਡਿਊਟੀਆਂ ਲਗਾਈਆਂ ਜਾਣਗੀਆਂ। ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਰੋਸ਼ ਮਾਰਚ ਵਿੱਚ ਕੰਨਫੈਡਰੇਸ਼ਨ ਵੱਲੋਂ ਮੋਹਾਲੀ, ਹੁਸ਼ੀਆਰਪੁਰ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਗਵਾੜਾ, ਨਵਾਂ ਸ਼ਹਿਰ, ਰੋਪੜ, ਲੁਧਿਆਣਾ, ਫਿਰੋਜਪੁਰ, ਫਾਜਲਿਕਾ, ਬਠਿੰਡਾ, ਮੁਕਤਸਰ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਅੰਬਾਲਾ ਅਤੇ ਐਗਰੋਟੈਕਨੋਲੋਜੀ ਅਤੇ ਜਗਲਾਤ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।