
ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਨਿਵਾਰਨ) ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ
ਬਰਨਾਲਾ
ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਨਿਵਾਰਨ) ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਦੀ ਪ੍ਰਧਾਨਗੀ ਹੇਠ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।
ਇਸ ਮੌਕੇ ਉਪ ਜ਼ਿਲ੍ਹਾ ਅਟਾਰਨੀ ਸ੍ਰੀ ਸੋਨੀ ਗਰਗ ਨੇ ਕਮੇਟੀ ਮੈਂਬਰਾਂ ਨੂੰ ਐਕਟ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਓਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਪੀੜਤ/ ਪੀੜਤ ਦੇ ਪਰਿਵਾਰ ਨੂੰ ਐਕਟ ਵਿਚ ਦਰਜ ਵੱਖ ਵੱਖ ਧਰਾਵਾਂ ਤਹਿਤ ਮੁਆਵਜ਼ਾ ਰਾਸ਼ੀ ਦੇਣ ਦਾ ਉਪਬੰਧ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਰਨਾਲਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸੰਬਧਤ 26 ਕੇਸ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਵਿਚੋਂ 9 ਕੇਸ ਪੁਲਿਸ ਕੋਲ ਜਾਂਚ ਅਧੀਨ ਹਨ ਅਤੇ 9 ਕੇਸਾਂ ਵਿੱਚ ਮੁਆਵਜ਼ਾ ਦਿੱਤਾ ਜਾਣਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਐਕਟ ਦੇ ਨਿਯਮਾਂ ਅਨੁਸਾਰ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਓਨ੍ਹਾਂ ਕਮੇਟੀ ਮੈਬਰਾਂ ਨੂੰ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਐਕਟ, ਨਿਆਂ ਪ੍ਰਾਪਤੀ ਪ੍ਰਕਿਰਿਆ ਅਤੇ ਮੁਆਵਜ਼ਾ ਰਾਸ਼ੀ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਪੀੜਤ/ ਪੀੜਤ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਇਸ ਮੌਕੇ ਡੀ ਐੱਸ ਪੀ (ਡੀ) ਸ੍ਰੀ ਰਜਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਮਲਕੀਤ ਸਿੰਘ, ਰੋਜ਼ਗਾਰ ਅਫ਼ਸਰ ਨਵਜੋਤ ਕੌਰ, ਐਮ ਸੀ ਜਗਰਾਜ ਸਿੰਘ, ਅਮਨਦੀਪ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।