
ਲੁਧਿਆਣਾ/ਬਲਵਿੰਦਰ ਆਜ਼ਾਦ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਬਰਨਾਲਾ ਜ਼ਿਮਨੀ ਚੋਣ ਵਾਲਾ ਇਤਿਹਾਸ ਸਿਰਜ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੂੰ ਲੋਕ ਵੱਡੇ ਫਰਕ ਦੇ ਨਾਲ ਜਿਤਾ ਕੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੀ ਨੀਂਹ ਰੱਖਣਗੇ। ਇਨਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਸੀਨੀਅਰ ਕਾਂਗਰਸੀ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਵਾਲੀਆ, ਅਮੇਠੀ ਤੋਂ ਮੈਂਬਰ ਪਾਰਲੀਮੈਂਟ ਐੱਲ. ਕੇ. ਸ਼ਰਮਾ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ‘ਤੇ ਰਾਜ ਕਰ ਰਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲ ਦੇ ਰਾਜ ਲੋਕ ਵਿਰੋਧੀ ਨੀਤੀਆਂ ਬਣਾਕੇ ਸੂਬੇ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਜਿਸ ਤੋਂ ਅੱਕੇ ਹੋਏ ਲੋਕ ਇਸਨੂੰ ਚਲਦਾ ਕਰਕੇ ਕਾਂਗਰਸ ਪਾਰਟੀ ਦਾ ਰਾਜ ਦੇਖਣਾ ਚਾਹੁੰਦੇ ਹਨ। ਉਹਨਾਂ ਅੱਗੇ ਕਿਹਾ ਕਿ ਚੋਣਾਂ ਵਿੱਚ ਜਿਹੜੇ ਸਬਜ਼ਬਾਗ ਦਿਖਾਕੇ ਅਤੇ ਝੂਠੇ ਵਾਅਦੇ ਕਰਕੇ ਸੂਬੇ ਦੇ ਭੋਲੇਭਾਲੇ ਲੋਕਾਂ ਤੋਂ ਵੋਟਾਂ ਲੈਕੇ 92 ਸੀਟਾਂ ਲੈਕੇ ਸੱਤਾ ਪ੍ਰਾਪਤ ਕੀਤੀ ਸੀ ਪਰੰਤੂ ਅੱਜ ਉਹੀ ਆਮ ਘਰਾਂ ਦੇ ਮੁੰਡੇ ਅਖਵਾਉਣ ਵਾਲੇ ਲੀਡਰ ਖ਼ਾਸ ਬਣਕੇ ਆਪਣੇ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਗਏ ਲੋਕਾਂ ਨੂੰ ਉਨਾਂ ਦੇ ਹਾਲ ਤੇ ਹੀ ਛੱਡ ਦਿੱਤਾ ਹੈ ਜਿਸ ਕਾਰਨ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਦੇ ਸਾਰੇ ਲੀਡਰ ਇਹ ਕਹਿੰਦੇ ਨਹੀ ਥੱਕਦੇ ਕਿ ਅਸੀਂ ਪੰਜਾਬ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਕਰ ਦਿੱਤਾ ਜਦ ਕਿ ਹੋ ਇਸ ਦੇ ਉਲ਼ਟ ਰਿਹਾ ਹੈ ਲੋਕਾਂ ਨੂੰ ਆਪਣੇ ਕੰਮਾਂ ਨੂੰ ਕਰਵਾਉਣ ਲਈ ਜਿੱਥੇ ਕਿ ਦਫ਼ਤਰਾਂ ਦੇ ਚੱਕਰ ਮਾਰਕੇ ਅਫਸਰਾਂ ਨੂੰ ਪੈਸੇ ਦੇ ਕੇ ਕੰਮ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਦੂਸਰੇ ਪਾਸੇ ਜਿਹੜੇ ਇਹ ਨਸ਼ਾ ਮੁਕਤ ਕਰਨ ਦੇ ਦਮਗਜੇ ਮਾਰਦੇ ਹਨ ਪਰ ਨਸ਼ਾ ਘਟਣ ਦੀ ਬਜਾਏ ਦਿਨ ਪ੍ਰਤੀ ਦਿਨ ਵਧ ਗਿਆ ਆਏ ਦਿਨ ਸਾਡੀ ਨੌਜਵਾਨ ਸਨਥਾਟਿਕ ਨਸ਼ਿਆਂ ਦਾ ਸੇਵਨ ਕਰਕੇ ਆਪਣੀ ਜ਼ਿੰਦਗੀ ਖ਼ਤਮ ਕਰ ਰਹੇ ਹਨ ਆਏ ਦਿਨ ਨਸ਼ਿਆਂ ਵਿਚ ਇਨ੍ਹਾਂ ਦੇ ਲੀਡਰਾਂ ਦੇ ਨਾਅ ਲੋਕ ਸਾਹਮਣੇ ਲਿਆ ਰਹੇ ਨੇ। ਉਨਾਂ ਦਾਅਵਾ ਕੀਤਾ ਕਿ ਇਸ ਸਰਕਾਰ ਦੇ ਵਰਕਰਾਂ ਦੀ ਕੋਈ ਪੁੱਛ ਗਿੱਛ ਨਹੀਂ ਹੋ ਰਹੀ ਜਿਸ ਕਰਕੇ ਉਹ ਭਵਿੱਖ ਵਿਚ ਕਾਂਗਰਸ ਪਾਰਟੀ ਦਾ ਹਿੱਸਾ ਬਣਨਗੇ।