
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਯੋਗ ਨੂੰ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਅਪਣਾਉਣ ਦਾ ਸੱਦਾ
ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਚੇਅਰਮੈਨ ਰਾਮ ਤੀਰਥ ਮੰਨਾ, ਚੇਅਰਮੈਨ ਪਰਮਿੰਦਰ ਭੰਗੂ ਸਮੇਤ ਵੱਖ ਵੱਖ ਅਧਿਕਾਰੀਆਂ ਅਤੇ ਸ਼ਖ਼ਸੀਅਤਾਂ ਨੇ ਲਿਆ ਹਿੱਸਾ
ਜ਼ਿਲ੍ਹਾ ਵਾਸੀ ਸੀ ਐਮ ਦੀ ਯੋਗਸ਼ਾਲਾ ਅਧੀਨ ਮੁਫ਼ਤ ਕਲਾਸਾਂ ਦਾ ਪੂਰਾ ਲਾਹਾ ਲੈਣ: ਡਾ. ਅਮਨ ਕੌਸ਼ਲ
ਬਰਨਾਲਾ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਵਿਭਾਗ ਵਲੋਂ ਸੀ ਐੱਮ ਦੀ ਯੋਗਸ਼ਾਲਾ ਤਹਿਤ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ, ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ।
to
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਬਰਨਾਲਾ ਵਾਸੀਆਂ ਨੂੰ ਸੀ ਐਮ ਦੀ ਯੋਗਸ਼ਾਲਾ ਸਕੀਮ ਦਾ ਲਾਹਾ ਲੈਣ ਦਾ ਸੱਦਾ ਦਿੱਤਾ ਜਿਸ ਤਹਿਤ ਜ਼ਿਲ੍ਹੇ ਵਿੱਚ ਮੁਫ਼ਤ ਕਲਾਸਾਂ 138 ਥਾਵਾਂ ‘ਤੇ ਲਾਈਆਂ ਜਾ ਰਹੀਆਂ ਹਨ। ਓਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਹਰ ਇੱਕ ਵਿਅਕਤੀ ਸਰੀਰਕ ਜਾਂ ਮਾਨਸਿਕ ਤਣਾਅ ਵਿਚ ਹੈ ਤਾਂ ਯੋਗ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਕਿਹਾ ਕਿ ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਪੂਰੀ ਤਰ੍ਹਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਓਨ੍ਹਾਂ ਕਿਹਾ ਕਿ ਇਸ ਉਦੇਸ਼ ਤਹਿਤ ਮਾਨ ਸਰਕਾਰ ਵਲੋਂ ਸੀ ਐੱਮ ਦੀ ਯੋਗਸ਼ਾਲਾ ਤਹਿਤ ਬਲਾਕ ਬਰਨਾਲਾ ਵਿੱਚ 81 ਥਾਵਾਂ ‘ਤੇ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਪਰਮਿੰਦਰ ਭੰਗੂ ਨੇ ਕਿਹਾ ਕਿ ਅੱਜ ਦੀ ਇਸ ਭੱਜ ਦੌੜ ਦੀ ਜ਼ਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਸਰੀਰਕ ਤੇ ਮਾਨਸਿਕ ਤੌਰ ‘ਤੇ ਚਿੰਤਾਵਾਂ ਦਾ ਪਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾ ਯੋਗ ਜ਼ਰੂਰ ਕਰਨਾ ਚਾਹੀਦਾ ਹੈ।
ਇਸ ਮੌਕੇ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਨੇ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦਾ ਹੀ ਹੈ ਬਲਕਿ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਹੁੰਦਾ ਹੈ। ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ। ਉਨਾਂ ਕਿਹਾ ਕਿ ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ।
ਇਸ ਮੌਕੇ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੀ ਜ਼ਿਲ੍ਹਾ ਕੋ-ਆਰਡੀਨੇਟਰ ਰਸ਼ਪਿੰਦਰ ਕੌਰ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੇ ਮਾਤਾ ਡਾ. ਗੌਰੀ ਦੇਵੀ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ ਪੀ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ (ਜ) ਜੁਗਰਾਜ ਸਿੰਘ ਕਾਹਲੋਂ, ਡੀ ਐੱਸ ਪੀ ਸਤਵੀਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬਰਨਾਲਾ ਸ੍ਰੀ ਵਿਸ਼ਾਲਦੀਪ ਸਮੇਤ, ਪ੍ਰਿੰਸੀਪਲ ਬਾਬਾ ਗਾਂਧਾ ਸਿੰਘ ਸਕੂਲ ਡਾ. ਸੰਦੀਪ ਕੁਮਾਰ ਸਮੇਤ ਵੱਖ ਵੱਖ ਸੰਸਥਾਵਾਂ ਅਤੇ 1300 ਦੇ ਕਰੀਬ ਯੋਗ ਪ੍ਰੇਮੀਆਂ ਨੇ ਹਿੱਸਾ ਲਿਆ।
ਇਸ ਮੌਕੇ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਤੋਂ ਗੁਰਜੀਤ ਸਿੰਘ ਸੁਪਰਡੈਂਟ, ਸ੍ਰੀਮਤੀ ਪ੍ਰੀਤੀ ਸ਼ਰਮਾ ਸੀਨੀਅਰ ਸਹਾਇਕ, ਡਾਕਟਰ ਰਾਕੇਸ਼ ਕੁਮਾਰ, ਡਾਕਟਰ ਸ਼ੀਤੂ ਢੀਂਗਰਾ ਤੇ ਡਾਕਟਰ ਹਰਜੋਤ ਕੁਮਾਰ ਸ਼ਰਮਾ, ਉਪ ਵੈਦ ਸੁਖਵਿੰਦਰ ਸਿੰਘ, ਲਲਿਤ ਸ਼ਰਮਾ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਆਰਤੀ ਸ਼ਰਮਾ, ਦਲਜੀਤ ਕੌਰ, ਯਾਦਵਿੰਦਰ ਸਿੰਘ ਤੇ ਸਰਬਜੀਤ ਕੌਰ ਉਪ ਵੈਦ ਹਾਜ਼ਰ ਸਨ।