
124 ਦਿਨਾਂ ‘ਚ 409 ਨਸ਼ਾ ਤਸਕਰ ਤੇ ਮੁੱਕਦਮੇ ਦਰਜ, 1.679 ਕਿਲੋਗ੍ਰਾਮ ਹੈਰੋਇਨ,41 ਕਿਲੋ 40 ਗ੍ਰਾਮ ਭੁੱਕੀ,5895 ਨਸੇ ਦੀਆਂ ਗੋਲੀਆਂ, 02 ਕਿਲੋ ਅਫ਼ੀਮ, ਨਸ਼ੀਲ਼ੀਆਂ ਸ਼ੀਸ਼ੀਆਂ 77 ਗਾਜਾਂ 974 ਗ੍ਰਾਮ ਅਤੇ 1,74,430 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ
ਅਵਾਮ ਨੂੰ ਅਪੀਲ, ਤੁਸੀਂ ਇਤਲਾਹ ਦਿਓ, ਕਾਰਵਾਈ ਅਸੀਂ ਕਰਾਂਗੇ ,ਜਾਣਕਾਰੀ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ
ਐਸ.ਐਸ.ਪੀ.ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਅਵਾਮ ਦੇ ਸਹਿਯੋਗ ਦੀ ਕੀਤੀ ਮੰਗ
ਮਾਲੇਰਕੋਟਲਾ /ਸੁਖਵਿੰਦਰ ਸਿੰਘ ਅਟਵਾਲ
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਕਰੀਬ ਸਵਾ ਚਾਰ (ਕਰੀਬ 124 ਦਿਨਾਂ) ਮਹੀਨਿਆਂ ਦੌਰਾਨ ਸਥਾਨਕ ਪੁਲਿਸ ਵਲੋਂ 457 ਨਸ਼ਾ ਤਸਕਰ ਗ੍ਰਿਫਤਾਰ ਕਰਕੇ 409 ਮੁਕੱਦਮੇ ਦਰਜ ਕਰਕੇ ਉਨ੍ਹਾਂ ਕੋਲੋ 1ਕਿਲੋਗ੍ਰਾਮ 689 ਗ੍ਰਾਮ ਹੈਰੋਇਨ, 02 ਕਿੱਲੋ ਅਫੀਮ, 41 ਕਿਲੋ 40 ਗ੍ਰਾਮ ਭੁੱਕੀ, 350 ਗ੍ਰਾਮ ਸੁਲਫ਼ਾ ਤੋਂ ਇਲਾਵਾ 5895 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਆਦਿ ਤੋਂ ਇਲਾਵਾ 1 ਲੱਖ 74 ਹਜਾਰ 430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਹੁਣ ਨਸ਼ਾ ਤਸਕਕਰਾਂ ਦੀਆਂ 8 ਨਜਾਇਜ ਉਸਾਰੀਆਂ ਜਾਇਦਾਦ ਤੇ ਪੀਲਾ ਪੰਜਾ ਚਲਾਇਆ ਗਿਆ ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਕਿਸੇ ਵੀ ਤਰ੍ਹਾਂ ਦੀ ਮੁਹਿੰਮ ਨੂੰ ਕਾਮਯਾਬ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਤੁਸੀਂ ਇਤਲਾਹ ਦਿਓ, ਕਾਰਵਾਈ ਅਸੀਂ ਕਰਾਂਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਰਾਇਮ ਦੀ ਗੱਲ ਕਰਦਿਆ ਹੋਰ ਦੱਸਿਆ ਕਿ ਐਕਸਾਈਜ਼ ਐਕਟ ਤਹਿਤ 13 ਮੁਕੱਦਮੇ ਦਰਜ ਕੀਤੇ ਹਨ ਅਤੇ 14 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 255 ਲੀਟਰ ਨਾਜਾਇਜ਼ ਸ਼ਰਾਬ ਅਤੇ ਲਾਹਣ 30 ਲੀਟਰ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਾਲ 2025 ਦੌਰਾਨ ਕਰੀਬ 16 ਭਗੌੜੇ ਗ੍ਰਿਫ਼ਤਾਰ ਕੀਤੇ ਹਨ ਜਿਸ ਵਿੱਚੋ 14 ਆਈ.ਪੀ.ਸੀ,01 ਐਕਸਾਈਜ ਅਤੇ 01 ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਹਨ। ਉਨ੍ਹਾਂ ਹੋਰ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ 02 ਜਾਇਦਾਦ ਦੇ ਕੇਸ ਕੰਪੀਟੈਂਟ ਅਥਾਰਟੀ ਪਾਸ ਭੇਜੇ ਗਏ ਹਨ , ਜਿਨ੍ਹਾਂ ਵਿਚੋਂ 35 ਲੱਖ 65 ਹਜਾਰ 975 ਰੁਪਏ ਦੀਆਂ ਪ੍ਰਾਪਰਟੀਆਂ ਅਟੈਚ ਕਰਨ ਲਈ ਕੇਸ ਭੇਜੇ ਗਏ ਹਨ । ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ, ਕਾਲਜਾਂ, ਪਬਲਿਕ ਸਥਾਨਾਂ ਤੇ 100 ਤੋ ਵੱਧ ਵਿਸ਼ੇਸ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ ।
ਉਨ੍ਹਾਂ ਅੱਗੇ ਦੱਸਿਆ ਕਿ ਸਾਈਬਰ ਕਰਾਈਮ ਅਧੀਨ ਕੁੱਲ ਮੁਕੱਦਮੇ ਧੋਖਾਧੜੀ 10 ਦਰਜ ਕੀਤੇ ਗਏ ਹਨ ਅਤੇ 3 ਰੁਪਏ 50 ਹਜਾਰ ਰੁਪਏ ਦੀ ਰਾਸ਼ੀ ਹੋਲਡ ਕਰਵਾ ਕੇ ਵਾਪਸ ਕਰਵਾਈ ਜਾਣੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁੰਮ ਹੋਏ ਮੋਬਾਈਲ ਦੀ ਦਰਜ ਸਿਕਾਇਤਾਂ ਵਿੱਚੋ 100 ਦੇ ਕਰੀਬ ਮੋਬਾਇਲ ਫੋਨ ਟਰੇਸ ਕੀਤੇ ਗਏ ਹਨ। ਕਿਸੇ ਵੀ ਸਾਇਬਰ ਥੋਖਾ ਧੜੀ ਦੇ ਮਾਮਲੇ ਵਿੱਚ 1930 ਤੇ ਤੁਰੰਤ ਸਿਕਾਇਤ ਦਰਜ ਕਰਵਾਉਣ ਜਿਸ ਨਾਲ ਬੈੱਕ ਖਾਤੇ ਜਾਂ ਆਨਲਾਇਨ ਰਕਮ ਨੂੰ ਬਲੌਕ ਕਰਕੇ ਰਕਮ ਨੂੰ ਵਾਪਿਸ ਕਰਵਾਇਆ ਜਾ ਸਕੇ।
ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਦੁਹਰਾਇਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਪੁਲਿਸ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਮਾਲੇਰਕੋਟਲਾ ਨੂੰ ਨਸ਼ਿਆਂ ਦੀ ਅਲਾਮਤ ਤੋਂ ਸੁਰੱਖਿਅਤ ਰੱਖਣ ਲਈ ਨਸ਼ਾ ਤਸਕਰਾਂ ਵਿਰੁੱਧ ਸਾਡੀ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ ਜਦੋਂ ਤੱਕ ਜ਼ਿਲ੍ਹੇ ਨੂੰ ਨਸ਼ਾ ਮੁਕਤ ਘੋਸਿਤ ਨਹੀਂ ਹੋ ਜਾਂਦਾ ।