
ਸ਼੍ਰੋਮਣੀ ਅਕਾਲੀ ਦਲ (ਬ) ਵੱਲੋ ਬਿੱਟੂ ਦੀਵਾਨਾ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਐਡਵੋਕੇਟ ਰਾਹੀਂ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਦਿੱਤੀ ਅਹਿਮ ਜ਼ਿੰਮੇਵਾਰੀ
ਪਾਰਟੀ ਨੂੰ ਜ਼ਿਲ੍ਹੇ ਅੰਦਰ ਹੋਰ ਮਜ਼ਬੂਤ ਕਰਾਂਗੇ: ਬਿੱਟੂ ਦੀਵਾਨਾ/ ਐਡਵੋਕੇਟ ਰਾਹੀਂ
ਬਰਨਾਲਾ:-ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੇ ਮੱਦੇਨਜ਼ਰ ਮਿਹਨਤੀ ਅਤੇ ਯੋਗ ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕਿ ਨਵਾਜਿਆਂ ਜਾ ਰਿਹਾ ਹੈ।
ਇਸ ਲੜੀ ਤਹਿਤ ਪਾਰਟੀ ਹਾਈ ਕਮਾਂਡ ਵੱਲੋਂ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਰਨਾਲਾ ਅਤੇ ਐਡਵੋਕੇਟ ਸਤਨਾਮ ਸਿੰਘ ਰਾਹੀਂ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਵਾਗਡੋਰ ਦਿੱਤੀ ਗਈ ਹੈ।
ਇਸ ਨਿਯੁਕਤੀ ਤੇ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਲਈ ਪ੍ਰਧਾਨ ਸੁਖਵੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਵਿਸ਼ਵਾਸ਼ ਦਿਵਾਉਂਦੇ ਹਨ ਕਿ ਉਹ ਪਾਰਟੀ ਨੂੰ ਜ਼ਿਲ੍ਹੇ ਭਰ ਅੰਦਰ ਹੋਰ ਮਜ਼ਬੂਤ ਕਰਨਗੇ। ਉਹਨਾਂ ਅੱਗੇ ਕਿਹਾ ਕਿ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਤਨੋ ਮਨੋ ਨਿਭਾਉਣਗੇ ਅਤੇ ਪਾਰਟੀ ਦਾ ਹੋਰ ਵਿਸਤਾਰ ਕਰਨਗੇ।