
ਤੇਜਿੰਦਰ ਸਿੰਘ ਉਰਫ ਵਿੱਕੀ ਸੀ ਮਾਪਿਆਂ ਦਾ ਇਕਲੌਤਾ ਪੁੱਤ
ਬਰਨਾਲਾ, 3 ਅਗਸਤ (ਹਿਮਾਂਸ਼ੂ ਗੋਇਲ): ਬਰਨਾਲਾ ਬੱਸ ਅੱਡੇ ਦੇ ਕੋਲ ਸਥਿਤ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇੱਕ ਨੌਜਵਾਨ ਦੀ ਲਾਸ਼ ਕਾਰ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਅਸਪਾਲ ਕਲਾਂ ਨਿਵਾਸੀ 24 ਸਾਲਾ ਤੇਜਿੰਦਰ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਕਿ ਟੈਕਸੀ ਚਲਾਉਂਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਬੱਸ ਅੱਡਾ ਚੌਂਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਦੇ ਬਿਆਨਾਂ ‘ਤੇ ਧਾਰਾ 196 ਬੀ.ਐੱਨ.ਐੱਸ. ਅਧੀਨ ਮਾਮਲਾ ਦਰਜ ਕਰਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਬਿਆਨਾਂ ਮੁਤਾਬਕ ਮ੍ਰਿਤਕ ਨੂੰ ਪਹਿਲਾਂ ਵੀ ਦਿਲ ਦਾ ਦੌਰਾ ਪੈ ਚੁੱਕਾ ਸੀ, ਪਰ ਮੌਤ ਦੇ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਣਗੇ।