The Epapers

ਸ਼ੂਗਰ ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਦਾ ਖਤਰਾ 50 ਫੀਸਦੀ ਤੱਕ ਵੱਧ ਸਕਦਾ ਹੈ : ਡਾ. ਦੀਪਤਲੇਖ ਸਿੰਘ ਬਾਜਵਾ
ਸ਼ੂਗਰ ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਦਾ ਖਤਰਾ 50 ਫੀਸਦੀ ਤੱਕ ਵੱਧ ਸਕਦਾ ਹੈ : ਡਾ. ਦੀਪਤਲੇਖ ਸਿੰਘ ਬਾਜਵਾ

ਬਰਨਾਲਾ, 29 ਅਗਸਤ (ਹਿਮਾਂਸ਼ੂ ਗੋਇਲ)ਸ਼ੂਗਰ ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਅਤੇ ਗੰਭੀਰ ਦਿਲ ਸੰਬੰਧੀ ਸਮੱਸਿਆਵਾਂ ਦਾ ਖਤਰਾ ਆਮ ਲੋਕਾਂ ਦੇ ਮੁਕਾਬਲੇ ਵੱਧ ਹੁੰਦਾ ਹੈ। ਸਿਹਤ ਮਾਹਿਰਾਂ ਅਨੁਸਾਰ, ਸ਼ੂਗਰ ਤੋਂ ਪੀੜਤ ਮਰੀਜ਼ਾਂ ਵਿੱਚ ਅਗਲੇ 10 ਸਾਲਾਂ ਦੌਰਾਨ ਹਾਰਟ ਅਟੈਕ ਜਾਂ ਸਟ੍ਰੋਕ ਹੋਣ ਦਾ ਖਤਰਾ ਲਗਭਗ 50 ਫੀਸਦੀ ਤੱਕ ਹੋ ਸਕਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੀਪਤਲੇਖ ਸਿੰਘ ਬਾਜਵਾ, ਐੱਮ.ਬੀ.ਬੀ.ਐੱਸ., ਡਾਇਬਿਟੋਲੋਜੀ ਵਿੱਚ ਡਿਪਲੋਮਾ ਅਤੇ ਸ਼ੂਗਰ ਤੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਪ੍ਰਬੰਧਨ ਸਬੰਧੀ ਪ੍ਰਮਾਣਿਤ ਸਿਖਲਾਈ ਪ੍ਰਾਪਤ ਡਾਕਟਰ ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਦਿਲ ਦੀ ਸਿਹਤ ਪ੍ਰਤੀ ਪਹਿਲਾਂ ਤੋਂ ਹੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਵਿੱਚ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਆਮ ਲੋਕਾਂ ਦੇ ਮੁਕਾਬਲੇ ਲਗਭਗ ਦੁੱਗਣਾ ਹੋ ਸਕਦਾ ਹੈ।

ਡਾ. ਬਾਜਵਾ ਨੇ ਦੱਸਿਆ ਕਿ ਸ਼ੂਗਰ ਕਾਰਨ ਸਰੀਰ ਦੀਆਂ ਖੂਨ ਦੀਆਂ ਨਾੜੀਆਂ ਅਤੇ ਨਸਾਂ ਪ੍ਰਭਾਵਿਤ ਹੋਣ ਕਰਕੇ ਹਾਰਟ ਅਟੈਕ ਦੌਰਾਨ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਨਾ ਹੋਣਾ ਵੀ ਸੰਭਵ ਹੈ। ਇਸ ਕਾਰਨ ਕਈ ਵਾਰ ਮਰੀਜ਼ ਨੂੰ ਹਾਰਟ ਅਟੈਕ ਦਾ ਪਤਾ ਦੇਰ ਨਾਲ ਲੱਗਦਾ ਹੈ ਅਤੇ ਇਲਾਜ ਵਿੱਚ ਵੀ ਦੇਰੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਲਈ 10 ਸਾਲਾਂ ਦੌਰਾਨ ਦਿਲ ਅਤੇ ਖੂਨ ਦੀਆਂ ਨਾੜੀਆਂ ਨਾਲ ਸਬੰਧਤ ਖਤਰੇ ਦਾ ਸਹੀ ਮੁਲਾਂਕਣ ਕਰਵਾਉਣਾ ਬਹੁਤ ਮਹੱਤਵਪੂਰਨ ਹੈ। ਬਲੱਡ ਪ੍ਰੈਸ਼ਰ, ਖੂਨ ਵਿੱਚ ਵਸਾ (ਲਿਪਿਡ) ਦੀ ਜਾਂਚ ਅਤੇ ਲੰਬੇ ਸਮੇਂ ਦੇ ਬਲੱਡ ਸ਼ੂਗਰ ਪੱਧਰ ਨੂੰ ਦਰਸਾਉਣ ਵਾਲੀ ਐੱਚ.ਬੀ.ਏ1ਸੀ ਜਾਂਚ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਦਿਲ ਸਬੰਧੀ ਖਤਰੇ ਦਾ ਮੁਲਾਂਕਣ ਕੀਤਾ ਜਾ ਸਕਦਾ ਹੈ। ਆਧੁਨਿਕ ਮੈਡੀਕਲ ਦਿਸ਼ਾ-ਨਿਰਦੇਸ਼ ਵੀ ਦਿਲ ਅਤੇ ਖੂਨ ਦੀਆਂ ਨਾੜੀਆਂ ਨਾਲ ਜੁੜੇ ਖਤਰੇ ਦੀ ਪਛਾਣ ਅਤੇ ਖਤਰੇ ਦੇ ਅਨੁਸਾਰ ਬਚਾਅ ਵਾਲੇ ਇਲਾਜ ’ਤੇ ਜ਼ੋਰ ਦਿੰਦੇ ਹਨ।

ਉਨ੍ਹਾਂ ਅਨੁਸਾਰ, ਸ਼ੂਗਰ ਕਾਰਨ ਹੋਣ ਵਾਲੀ ਕਿਡਨੀ ਦੀ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਵੀ ਦਿਲ ਅਤੇ ਕਿਡਨੀ ਨਾਲ ਸਬੰਧਤ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ। ਇਸ ਲਈ ਪਿਸ਼ਾਬ ਵਿੱਚ ਐਲਬਿਊਮਿਨ ਦੀ ਮਾਤਰਾ ਦੀ ਜਾਂਚ ਸਮੇਤ ਲੋੜੀਂਦੇ ਟੈਸਟ ਕਰਵਾਉਣਾ ਲਾਭਦਾਇਕ ਹੈ। ਸ਼ੂਗਰ ਨਾਲ ਜੁੜੀਆਂ ਕਿਡਨੀ ਦੀਆਂ ਸਮੱਸਿਆਵਾਂ ਵੀ ਦਿਲ ਅਤੇ ਖੂਨ ਦੀਆਂ ਨਾੜੀਆਂ ਨਾਲ ਸਬੰਧਤ ਖਤਰਾ ਵਧਾਉਣ ਵਾਲੇ ਕਾਰਕਾਂ ਵਿੱਚ ਸ਼ਾਮਲ ਹਨ।

ਡਾ. ਬਾਜਵਾ ਨੇ ਕਿਹਾ ਕਿ ਮਰੀਜ਼ਾਂ ਨੂੰ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ ਅਤੇ ਕੋਲੇਸਟ੍ਰੋਲ ਨੂੰ ਕੰਟਰੋਲ ਵਿੱਚ ਰੱਖਣ ਦੇ ਨਾਲ-ਨਾਲ ਨਿਯਮਤ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਦਿਲ ਨਾਲ ਸਬੰਧਤ ਕਿਸੇ ਵੀ ਅਸਧਾਰਨ ਲੱਛਣ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਹਾਰਟ ਅਟੈਕ ਤੋਂ ਬਾਅਦ ਖੂਨ ਵਿੱਚ ਵਸਾ (ਲਿਪਿਡ) ਦੀ ਜਾਂਚ ਅਤੇ ਖਤਰੇ ਦੇ ਅਨੁਸਾਰ ਇਲਾਜ ਵੀ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਡਾ. ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੂਗਰ ਨੂੰ ਸਿਰਫ਼ ਬਲੱਡ ਸ਼ੂਗਰ ਦੀ ਬਿਮਾਰੀ ਨਾ ਸਮਝਿਆ ਜਾਵੇ, ਸਗੋਂ ਇਸਨੂੰ ਦਿਲ ਅਤੇ ਕਿਡਨੀ ਦੀ ਸਿਹਤ ਨਾਲ ਜੁੜੇ ਖਤਰੇ ਵਜੋਂ ਵੀ ਗੰਭੀਰਤਾ ਨਾਲ ਲਿਆ ਜਾਵੇ। ਰੋਜ਼ਾਨਾ 30 ਤੋਂ 45 ਮਿੰਟ ਦੀ ਨਿਯਮਤ ਸਰੀਰਕ ਕਸਰਤ, ਸੰਤੁਲਿਤ ਖੁਰਾਕ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਰਾਹੀਂ ਕਈ ਖਤਰਿਆਂ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

The post ਸ਼ੂਗਰ ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਦਾ ਖਤਰਾ 50 ਫੀਸਦੀ ਤੱਕ ਵੱਧ ਸਕਦਾ ਹੈ : ਡਾ. ਦੀਪਤਲੇਖ ਸਿੰਘ ਬਾਜਵਾ appeared first on The Epapers.

ਜੀ.ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿੱਚ 27 ਅਗਸਤ ਨੂੰ ਲੱਗੇਗਾ ਖੂਨਦਾਨ ਕੈਂਪ
ਜੀ.ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿੱਚ 27 ਅਗਸਤ ਨੂੰ ਲੱਗੇਗਾ ਖੂਨਦਾਨ ਕੈਂਪ

ਖੂਨਦਾਨ ਕਰਕੇ ਬਚਾਈਏ ਕੀਮਤੀ ਜ਼ਿੰਦਗੀਆਂ: ਸੁਸ਼ੀਲ ਗੋਇਲ/ਨਿਤਿਨ ਜਿੰਦਲ

ਮਹਿਲ ਕਲਾਂ, 20 ਅਗਸਤ (ਹਿਮਾਂਸ਼ੂ ਗੋਇਲ)

ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵੱਲੋਂ 27 ਅਗਸਤ 2026 ਨੂੰ ਸਵੇਰੇ 9:30 ਵਜੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਖੂਨਦਾਨ ਦੀ ਜੀਵਨ-ਰੱਖਿਅਕ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੁਸ਼ੀਲ ਗੋਇਲ ਨੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਇਸ ਮਾਨਵਤਾਵਾਦੀ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੂਨ ਦੀ ਹਰ ਇੱਕ ਯੂਨਿਟ ਕਿਸੇ ਲੋੜਵੰਦ ਵਿਅਕਤੀ ਲਈ ਜੀਵਨਦਾਨ ਸਾਬਤ ਹੋ ਸਕਦੀ ਹੈ।

ਇਹ ਕੈਂਪ ਆਮ ਲੋਕਾਂ ਲਈ ਖੁੱਲ੍ਹਾ ਹੋਵੇਗਾ, ਜਿਸ ਵਿੱਚ ਮਾਪੇ, ਇਲਾਕਾ ਨਿਵਾਸੀ, ਸ਼ੁਭਚਿੰਤਕ ਅਤੇ ਸਮਾਜ ਦੇ ਹੋਰ ਮੈਂਬਰ ਭਾਗ ਲੈ ਸਕਦੇ ਹਨ। ਸਕੂਲ ਪ੍ਰਬੰਧਨ ਨੇ ਕਿਹਾ ਕਿ ਐਮਰਜੈਂਸੀ, ਸਰਜਰੀ, ਹਾਦਸਿਆਂ ਅਤੇ ਹੋਰ ਗੰਭੀਰ ਮੈਡੀਕਲ ਸਥਿਤੀਆਂ ਦੌਰਾਨ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ।

ਸਕੂਲ ਪ੍ਰਬੰਧਨ ਨੇ ਦੱਸਿਆ ਕਿ ਇਹ ਉਪਰਾਲਾ ਸਕੂਲ ਦੀ ਸਮਾਜਿਕ ਜ਼ਿੰਮੇਵਾਰੀ, ਦਇਆ ਅਤੇ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੈਂਪ ਰਾਹੀਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਦੂਜਿਆਂ ਦੀ ਮਦਦ ਕਰਨ ਅਤੇ ਇੱਕ ਸਿਹਤਮੰਦ, ਸੰਵੇਦਨਸ਼ੀਲ ਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸਕੂਲ ਪ੍ਰਬੰਧਨ ਨੇ ਯੋਗ ਅਤੇ ਤੰਦਰੁਸਤ ਵਿਅਕਤੀਆਂ ਨੂੰ ਇਸ ਨੇਕ ਕਾਰਜ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਕੈਂਪ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਚੇਅਰਮੈਨ ਸ੍ਰੀ ਅਜੇ ਜਿੰਦਲ, ਮੈਨੇਜਿੰਗ ਡਾਇਰੈਕਟਰ ਸ੍ਰੀ ਸੁਸ਼ੀਲ ਗੋਇਲ, ਐਗਜ਼ੀਕਿਊਟਿਵ ਡਾਇਰੈਕਟਰ ਸ੍ਰੀ ਰਾਕੇਸ਼ ਬਾਂਸਲ, ਡਾਇਰੈਕਟਰ ਸ੍ਰੀ ਨਿਤਿਨ ਜਿੰਦਲ, ਪ੍ਰਿੰਸੀਪਲ ਸ੍ਰੀਮਤੀ ਨਿਲਾਕਸ਼ੀ ਗੁਪਤਾ ਅਤੇ ਵਾਈਸ-ਪ੍ਰਿੰਸੀਪਲ ਸ੍ਰੀਮਤੀ ਪ੍ਰਦੀਪ ਕੌਰ ਗਰੇਵਾਲ ਨੇ ਮਹਿਲ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਇਸ ਨੇਕ ਉਪਰਾਲੇ ਨਾਲ ਜੁੜਨ ਅਤੇ ਖੂਨਦਾਨ ਰਾਹੀਂ ਕਿਸੇ ਦੀ ਕੀਮਤੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

The post ਜੀ.ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿੱਚ 27 ਅਗਸਤ ਨੂੰ ਲੱਗੇਗਾ ਖੂਨਦਾਨ ਕੈਂਪ appeared first on The Epapers.

ਬਰਨਾਲਾ ਸਿਵਲ ਹਸਪਤਾਲ ਦੇ ਡਾ. ਦੀਪ ਲੇਖ ਬਾਜਵਾ ਨੇ ਮੌਤ ਦੇ ਮੂੰਹੋਂ ਕੱਢਿਆ ਮਰੀਜ਼
ਬਰਨਾਲਾ ਸਿਵਲ ਹਸਪਤਾਲ ਦੇ ਡਾ. ਦੀਪ ਲੇਖ ਬਾਜਵਾ ਨੇ ਮੌਤ ਦੇ ਮੂੰਹੋਂ ਕੱਢਿਆ ਮਰੀਜ਼

ਤੁਰੰਤ CPR, ਡੀਫਿਬ੍ਰਿਲੇਸ਼ਨ ਅਤੇ ਰੈਫ਼ਰਲ ਨਾਲ ਬਚੀ ਅਨਮੋਲ ਜਾਨ

ਬਰਨਾਲਾ(ਹਿਮਾਂਸ਼ੂ ਗੋਇਲ)

ਸਿਵਲ ਹਸਪਤਾਲ ਬਰਨਾਲਾ ਵਿਖੇ ਤਾਇਨਾਤ ਐਮ.ਡੀ. ਮੈਡੀਸਨ ਡਾ. ਦੀਪ ਲੇਖ ਬਾਜਵਾ ਦੀ ਤੁਰੰਤ ਕਾਰਵਾਈ ਅਤੇ ਮੈਡੀਕਲ ਮੁਹਾਰਤ ਸਦਕਾ ਇੱਕ ਮਰੀਜ਼ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਸ਼ਹਿਰ ਦੇ ਮਸ਼ਹੂਰ ਪੱਪੂ ਜੂਸ ਕਾਰਨਰ ‘ਤੇ ਕੰਮ ਕਰਨ ਵਾਲਾ ਇੱਕ ਮੁਲਾਜ਼ਮ ਅਚਾਨਕ ਦਿਲ ਦਾ ਦੌਰਾ (Cardiac Arrest) ਪੈਣ ਕਾਰਨ ਹਸਪਤਾਲ ਦੀ ਓ.ਪੀ.ਡੀ. ਦੇ ਬਾਹਰ ਬੇਹੋਸ਼ ਹੋ ਕੇ ਡਿੱਗ ਪਿਆ।

ਜਾਂਚ ਦੌਰਾਨ ਮਰੀਜ਼ ਦੀ ਨਬਜ਼ (Pulse) ਬੰਦ ਹੋ ਚੁੱਕੀ ਸੀ ਅਤੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਹਾਲਤ ਦੀ ਗੰਭੀਰਤਾ ਨੂੰ ਦੇਖਦਿਆਂ ਡਾ. ਬਾਜਵਾ ਨੇ ਬਿਨਾਂ ਸਮਾਂ ਗਵਾਏ ਮਰੀਜ਼ ਨੂੰ ਐਮਰਜੈਂਸੀ ਵਾਰਡ ਵਿੱਚ ਸ਼ਿਫਟ ਕਰਵਾਇਆ।

ਕੀਤੀ ਗਈ ਐਮਰਜੈਂਸੀ ਕਾਰਵਾਈ:

ਡੀਫਿਬ੍ਰਿਲੇਸ਼ਨ ਤੇ ਐਡਵਾਂਸਡ ਲਾਈਫ ਸਪੋਰਟ: ਐਮਰਜੈਂਸੀ ਵਿੱਚ ਤੁਰੰਤ ਡੀਫਿਬ੍ਰਿਲੇਟਰ ਰਾਹੀਂ ਬਿਜਲੀ ਦੇ ਝਟਕੇ (Shocks) ਦਿੱਤੇ ਗਏ ਅਤੇ ਜ਼ਰੂਰੀ ਐਮਰਜੈਂਸੀ ਟੀਕੇ ਲਗਾਏ ਗਏ, ਜਿਸ ਨਾਲ ਮਰੀਜ਼ ਦਾ ਰਿਦਮ ਅਤੇ ਨਬਜ਼ ਮੁੜ ਬਹਾਲ ਹੋਈ।

ਏਅਰਵੇਅ ਮੈਨੇਜਮੈਂਟ: ਅਨੱਸਥੀਸੀਆ ਮਾਹਿਰ ਡਾਕਟਰਾਂ ਦੀ ਟੀਮ ਨੂੰ ਬੁਲਾ ਕੇ ਮਰੀਜ਼ ਨੂੰ ਤੁਰੰਤ ਐਂਡੋਟ੍ਰੈਕੀਅਲ ਟਿਊਬ (ਸਾਹ ਵਾਲੀ ਨਾਲੀ) ਰਾਹੀਂ ਮਕੈਨੀਕਲ ਆਕਸੀਜਨ ਸਪੋਰਟ ਦਿੱਤੀ ਗਈ।

ਸੁਰੱਖਿਅਤ ਰੈਫ਼ਰਲ ਪ੍ਰਬੰਧ: ਮਰੀਜ਼ ਦੀ ਹਾਲਤ ਕੁਝ ਸਥਿਰ ਹੁੰਦਿਆਂ ਹੀ ਆਕਸੀਜਨ ਸਿਲੰਡਰਾਂ ਨਾਲ ਲੈਸ ਵਿਸ਼ੇਸ਼ ਐਂਬੂਲੈਂਸ ਰਾਹੀਂ ਉਸ ਨੂੰ ਉਚੇਰੇ ਇਲਾਜ ਲਈ ਏਮਜ਼ (AIIMS) ਬਠਿੰਡਾ ਰੈਫ਼ਰ ਕਰ ਦਿੱਤਾ ਗਿਆ।

ਏਮਜ਼ ਬਠਿੰਡਾ ਵਿਖੇ ਕਾਰਡੀਓਲੋਜੀ ਟੀਮ ਵੱਲੋਂ ਮਰੀਜ਼ ਨੂੰ ਵੈਂਟੀਲੇਟਰ ‘ਤੇ ਰੱਖ ਕੇ ਤੁਰੰਤ ਐਮਰਜੈਂਸੀ ਐਂਜੀਓਪਲਾਸਟੀ ਕਰਦੇ ਹੋਏ ਸਟੈਂਟ ਪਾਇਆ ਗਿਆ। ਸਮੇਂ ਸਿਰ ਮਿਲੇ ਮੁੱਢਲੇ ਕਲੀਨਿਕਲ ਰਿਸਪਾਂਸ ਸਦਕਾ ਮਰੀਜ਼ ਪੂਰੀ ਤਰ੍ਹਾਂ ਸਿਹਤਯਾਬ ਹੋ ਗਿਆ ਹੈ ਅਤੇ ਇੱਕ ਹਫ਼ਤੇ ਦੇ ਇਲਾਜ ਮਗਰੋਂ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਬਰਨਾਲਾ ਘਰ ਭੇਜ ਦਿੱਤਾ ਗਿਆ ਹੈ।

The post ਬਰਨਾਲਾ ਸਿਵਲ ਹਸਪਤਾਲ ਦੇ ਡਾ. ਦੀਪ ਲੇਖ ਬਾਜਵਾ ਨੇ ਮੌਤ ਦੇ ਮੂੰਹੋਂ ਕੱਢਿਆ ਮਰੀਜ਼ appeared first on The Epapers.

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ, ਚੀਮਾਂ ਜੋਧਪੁਰ ਵਿਖੇ 2026-27 ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ
ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ, ਚੀਮਾਂ ਜੋਧਪੁਰ ਵਿਖੇ 2026-27 ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ

ਬਰਨਾਲ਼ਾ (ਹਿਮਾਂਸ਼ੂ ਗੋਇਲ)

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ, ਚੀਮਾਂ ਜੋਧਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਨਾਲ ਕਰਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਲਈ ਸ਼ਾਂਤੀ, ਸਕਾਰਾਤਮਕਤਾ, ਨੈਤਿਕਤਾ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।

ਸ੍ਰੀ ਸੁਖਮਨੀ ਸਾਹਿਬ ਜੀ, ਜਿਸਦਾ ਅਰਥ “ਸੁਖਾਂ ਦੀ ਮਣੀ” ਹੈ, ਮਨੁੱਖ ਦੇ ਮਨ ਨੂੰ ਸ਼ਾਂਤੀ, ਧੀਰਜ ਅਤੇ ਆਤਮਿਕ ਸਥਿਰਤਾ ਪ੍ਰਦਾਨ ਕਰਨ ਵਾਲੀ ਬਾਣੀ ਹੈ। ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਨਾਲ ਕਰਨ ਨਾਲ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਨਵਾਂ ਉਤਸ਼ਾਹ, ਚੰਗੀ ਸੋਚ ਅਤੇ ਸਕਾਰਾਤਮਕਤਾ ਦਾ ਸੰਚਾਰ ਹੁੰਦਾ ਹੈ। ਇਹ ਸਮਾਗਮ ਵਿਦਿਆਰਥੀਆਂ ਨੂੰ ਨੈਤਿਕਤਾ, ਅਨੁਸ਼ਾਸਨ, ਏਕਤਾ, ਸੇਵਾ ਅਤੇ ਭਾਈਚਾਰੇ ਦੀ ਮਹੱਤਤਾ ਦਾ ਸੰਦੇਸ਼ ਵੀ ਦਿੰਦਾ ਹੈ।

ਇਸ ਪਾਵਨ ਮੌਕੇ ’ਤੇ ਵਿਵੇਕ ਆਸ਼ਰਮ (ਡੇਰਾ ਜੋਧਪੁਰ), ਪਿੰਡ ਚੀਮਾ, ਜ਼ਿਲ੍ਹਾ ਬਰਨਾਲਾ ਦੇ ਮੁਖੀ ਡਾ. ਸਵਾਮੀ ਰਾਮ ਤੀਰਥ ਜੀ ਮਹਾਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ। ਵਿਦਿਆਰਥੀਆਂ ਨੂੰ ਗਿਆਨ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੇ ਜੀਵਨ ਵਿੱਚ ਸੱਚਾਈ, ਅਨੁਸ਼ਾਸਨ, ਸੇਵਾ, ਨਿਮਰਤਾ ਅਤੇ ਚੰਗੇ ਸੰਸਕਾਰਾਂ ਨੂੰ ਅਪਣਾਉਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੋਚ ਅਤੇ ਕਿਰਦਾਰ ਹੀ ਸਮਾਜ ਦੀ ਦਿਸ਼ਾ ਨਿਰਧਾਰਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚਿਆਂ ਵੱਲ ਵਧਣ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸੰਸਥਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ, ਚੰਗੀ ਸਿਹਤ, ਸਫਲਤਾ ਅਤੇ ਖੁਸ਼ਹਾਲੀ ਲਈ ਅਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਨਵਾਂ ਅਕਾਦਮਿਕ ਸੈਸ਼ਨ ਸਾਰਿਆਂ ਲਈ ਗਿਆਨ, ਤਰੱਕੀ ਅਤੇ ਸਫਲਤਾ ਲੈ ਕੇ ਆਵੇ।

ਇਸ ਮੌਕੇ ਕਾਲਜ ਦੇ ਚੇਅਰਮੈਨ ਸ੍ਰੀ ਆਰ. ਕੇ. ਗੁਪਤਾ ਜੀ, ਡਾਇਰੈਕਟਰ ਡਾ. ਅਜੇ ਮਿੱਤਲ ਜੀ, ਡੀਨ ਅਕੈਡਮਿਕਸ ਡਾ. ਭਾਵੇਤ ਗਰਗ ਜੀ, ਡੀਨ ਇੰਜੀਨੀਅਰਿੰਗ ਸ੍ਰੀ ਰਜਨੀਸ਼ ਨਰੂਲਾ ਜੀ ਅਤੇ ਕਾਲਜ ਮੈਨੇਜਮੈਂਟ ਦੇ ਮੈਂਬਰ ਸ੍ਰੀ ਰੰਜੀਵ ਮੰਗਲਾ ਜੀ, ਸ੍ਰੀ ਵਿੱਕੀ ਸਿੰਗਲਾ ਜੀ, ਸ੍ਰੀ ਇੰਦਰਪਾਲ ਗੋਇਲ ਜੀ, ਸ੍ਰੀ ਹਰਭਜਨ ਸਿੰਘ ਜੀ, ਸ੍ਰੀ ਮੋਹਿਤ ਮੰਗਲਾ ਜੀ ਅਤੇ ਸ੍ਰੀ ਅਸ਼ਵਨੀ ਸਿੰਗਲਾ ਜੀ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਪਾਲਕੀ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ। ਗੁਰੂ ਜੀ ਦੀ ਪਾਲਕੀ ’ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ।

ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿੱਚ ਭਾਗ ਲਿਆ। ਸਮੂਹ ਸਟਾਫ਼ ਵੱਲੋਂ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ ਗਈਆਂ, ਜਦਕਿ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵਾਲੰਟੀਅਰ ਵਜੋਂ ਸੇਵਾਵਾਂ ਦਿੱਤੀਆਂ। ਪਾਠ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਿਆ ਗਿਆ ਅਤੇ ਸਮੁੱਚਾ ਮਾਹੌਲ ਸ਼ਰਧਾ, ਸੇਵਾ ਅਤੇ ਸਕਾਰਾਤਮਕ ਊਰਜਾ ਨਾਲ ਭਰਪੂਰ ਰਿਹਾ।

ਇਸ ਸਮਾਗਮ ਦੀ ਇੱਕ ਵਿਸ਼ੇਸ਼ ਗੱਲ ਇਹ ਰਹੀ ਕਿ ਪੂਰਾ ਪ੍ਰੋਗਰਾਮ ਪਲਾਸਟਿਕ-ਮੁਕਤ ਮੁਹਿੰਮ ’ਤੇ ਆਧਾਰਿਤ ਰਿਹਾ, ਜਿਸ ਲਈ ਕੁਦਰਤ ਪ੍ਰੇਮੀ ਗਰੁੱਪ ਬਰਨਾਲਾ ਵੱਲੋਂ ਪ੍ਰੇਰਣਾ ਦਿੱਤੀ ਗਈ। ਇਸ ਤਹਿਤ ਸਮਾਗਮ ਦੌਰਾਨ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਡੀਨ ਅਕੈਡਮਿਕਸ ਡਾ. ਭਾਵੇਤ ਗਰਗ ਜੀ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ’ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨੈਤਿਕ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿੱਚ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਡੀਨ ਇੰਜੀਨੀਅਰਿੰਗ ਸ੍ਰੀ ਰਜਨੀਸ਼ ਨਰੂਲਾ ਜੀ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕਰਨਾ ਕਾਲਜ ਦੀਆਂ ਉਨ੍ਹਾਂ ਪਰੰਪਰਾਵਾਂ ਦਾ ਹਿੱਸਾ ਹੈ, ਜੋ ਵਿਦਿਆਰਥੀਆਂ ਨੂੰ ਆਤਮਿਕਤਾ ਦੇ ਨਾਲ-ਨਾਲ ਨੈਤਿਕਤਾ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਵਿੱਚ ਧਾਰਮਿਕ, ਨੈਤਿਕ, ਸੱਭਿਆਚਾਰਕ ਅਤੇ ਸਿੱਖਿਆ ਨਾਲ ਸੰਬੰਧਿਤ ਸਮਾਗਮ ਵਿਦਿਆਰਥੀ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਜਸ਼ਨਜੋਤ ਅਤੇ ਆਰਟਸ ਐਂਡ ਹਿਊਮੈਨਿਟੀਜ਼ ਵਿਭਾਗ ਦੀ ਮੁਖੀ ਮਿਸ ਭਾਵੁਕਤਾ ਸ਼ਰਮਾ ਜੀ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਿੱਖਿਆ ਦੇ ਨਾਲ ਚੰਗੇ ਸੰਸਕਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਸੇਵਾ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।

IQAC ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਸ੍ਰੀ ਵਿਜੇ ਕੁਮਾਰ ਅਤੇ ਮਾਰਕੀਟਿੰਗ ਵਿਭਾਗ ਦੇ ਮੁਖੀ ਸ੍ਰੀ cਤਿੰਦਰ ਜੀ ਨੇ ਕਿਹਾ ਕਿ ਕਿਸੇ ਵੀ ਸੰਸਥਾ ਦੀ ਤਰੱਕੀ ਲਈ ਗੁਣਵੱਤਾਪੂਰਨ ਸਿੱਖਿਆ ਦੇ ਨਾਲ ਇੱਕ ਸਕਾਰਾਤਮਕ ਅਤੇ ਅਨੁਸ਼ਾਸਿਤ ਵਾਤਾਵਰਣ ਵੀ ਜ਼ਰੂਰੀ ਹੈ। ਉਨ੍ਹਾਂ ਨੇ ਨਵੇਂ ਸੈਸ਼ਨ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਪ੍ਰਤਿਭਾ ਅਤੇ ਸਮਰੱਥਾ ਨੂੰ ਸਹੀ ਦਿਸ਼ਾ ਵਿੱਚ ਵਰਤਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਉਨ੍ਹਾਂ ਦੇ ਸਮੁੱਚੇ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਦੇ ਮੌਕੇ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਨਵੇਂ ਸੈਸ਼ਨ ਲਈ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਅਕਾਊਂਟਸ ਅਫ਼ਸਰ ਸ੍ਰੀ ਜਤਿੰਦਰ ਦਹੀਆ ਅਤੇ ਡਿਸਟੈਂਸ ਐਂਡ ਓਪਨ ਲਰਨਿੰਗ ਵਿਭਾਗ ਦੇ ਮੁਖੀ ਸ੍ਰੀ ਕੁਲਦੀਪ ਸਿੰਘ ਜੀ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਸ਼ਰਧਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਣਾ ਵਿਦਿਆਰਥੀਆਂ ਲਈ ਇੱਕ ਚੰਗੀ ਸ਼ੁਰੂਆਤ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪ੍ਰਤੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ ਅਤੇ ਇਸ ਦੇ ਨਾਲ ਚੰਗੇ ਸੰਸਕਾਰ ਵਿਦਿਆਰਥੀ ਦੇ ਵਿਅਕਤੀਤਵ ਨੂੰ ਹੋਰ ਨਿਖਾਰਦੇ ਹਨ।

ਐਡਮਿਸ਼ਨ ਸੈੱਲ ਦੀ ਮੁਖੀ ਮਿਸ ਕਮਲਜੀਤ ਕੌਰ ਜੀ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵਾਂ ਅਕਾਦਮਿਕ ਸੈਸ਼ਨ ਵਿਦਿਆਰਥੀਆਂ ਲਈ ਨਵੇਂ ਮੌਕੇ ਅਤੇ ਨਵੀਆਂ ਉਮੀਦਾਂ ਲੈ ਕੇ ਆਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ ਡੀਨ ਇੰਜੀਨੀਅਰਿੰਗ ਸ੍ਰੀ ਰਜਨੀਸ਼ ਨਰੂਲਾ ਜੀ ਨੇ ਕਾਲਜ ਦੇ ਚੇਅਰਮੈਨ ਸ੍ਰੀ ਆਰ. ਕੇ. ਗੁਪਤਾ ਜੀ, ਡਾਇਰੈਕਟਰ ਡਾ. ਅਜੇ ਮਿੱਤਲ ਜੀ, ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਆਉਣ ਵਾਲਾ ਸੈਸ਼ਨ ਕਾਲਜ ਅਤੇ ਇਸ ਨਾਲ ਜੁੜੇ ਹਰੇਕ ਵਿਦਿਆਰਥੀ ਲਈ ਸਫਲਤਾ, ਖੁਸ਼ਹਾਲੀ ਅਤੇ ਉੱਨਤੀ ਲੈ ਕੇ ਆਵੇ।

ਪਾਠ ਦੀ ਸੰਪੂਰਣਤਾ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਲੰਗਰ ਦੀ ਸੇਵਾ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਵਾਲੰਟੀਅਰਾਂ ਨੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਪੂਰੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਕਾਲਜ ਮੈਨੇਜਮੈਂਟ, ਚੇਅਰਮੈਨ, ਡਾਇਰੈਕਟਰ, ਡੀਨਜ਼, ਸਮੂਹ ਵਿਭਾਗ ਮੁਖੀਆਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ।

The post ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ, ਚੀਮਾਂ ਜੋਧਪੁਰ ਵਿਖੇ 2026-27 ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ appeared first on The Epapers.

ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ
ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀਆਂ 1,55,591 ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਤਬਦੀਲ

ਕਿਹਾ, ਔਰਤਾਂ ਦੀ ਆਰਥਿਕ ਅਤੇ ਸਮਾਜਿਕ ਖੁਸ਼ਹਾਲੀ ਲਈ ਪੰਜਾਬ ਸਰਕਾਰ ਵਚਨਬੱਧ

ਬਰਨਾਲਾ, 18 ਅਗਸਤ(ਹਿਮਾਂਸ਼ੂ ਗੋਇਲ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤਕ 53.22 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਅਤੇ ਦੂਜੇ ਪੜਾਅ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਕੁੱਲ 1,55,591 ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 53 ਕਰੋੜ 22 ਲੱਖ 85 ਹਜ਼ਾਰ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਜੋ ਕਿ ਜਾਰੀ ਰਹੇਗੀ। ਓਹਨਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬਧ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਿੰਦਰ ਕੌਰ ਧਾਰੀਵਾਲ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਤਹਿਤ ਲਾਭਪਾਤਰੀ ਦੀ ਉਮਰ ਘੱਟੋ-ਘੱਟ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਉਹ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਕਾਰਪੋਰੇਸ਼ਨ ਜਾਂ ਸਰਕਾਰੀ ਅਦਾਰੇ ਵਿੱਚ ਨੌਕਰੀ ਨਾ ਕਰਦੀ ਹੋਵੇ ਅਤੇ ਨਾ ਹੀ ਸੇਵਾ-ਮੁਕਤ ਪੈਨਸ਼ਨਰ ਹੋਵੇ। ਬਿਨੈਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੌਰਾਨ ਆਮਦਨ ਕਰ ਨਾ ਭਰਿਆ ਹੋਵੇ।ਓਹਨਾਂ ਕਿਹਾ ਕਿ ਲਾਭਪਾਤਰੀ ਖ਼ੁਦ ਜਾਂ ਉਸ ਦਾ ਪਤੀ ਮੌਜੂਦਾ/ਸਾਬਕਾ ਸੰਸਦ ਮੈਂਬਰ, ਵਿਧਾਇਕ ਜਾਂ ਕਿਸੇ ਹੋਰ ਸੰਵਿਧਾਨਕ/ਚੁਣੇ ਹੋਏ ਅਹੁਦੇ ‘ਤੇ ਨਾ ਹੋਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਵੈ-ਮਾਣ, ਆਰਥਿਕ ਸੁਤੰਤਰਤਾ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਕ੍ਰਾਂਤੀਕਾਰੀ ਕਦਮ ਹੈ। ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ ਇਸ ਯੋਜਨਾ ਦਾ ਲਾਭ ਹਰ ਇੱਕ ਹੱਕਦਾਰ ਅਤੇ ਲੋੜਵੰਦ ਮਹਿਲਾ ਤੱਕ ਪੂਰੀ ਪਾਰਦਰਸ਼ਤਾ ਨਾਲ ਸਮੇਂ ਸਿਰ ਪਹੁੰਚੇ। ਇਸ ਵਾਸਤੇ ਵਿਭਾਗ ਲਗਾਤਾਰ ਯਤਨਸ਼ੀਲ ਹੈ।

The post ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ appeared first on The Epapers.

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਵਿਕਾਸ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਵਿਕਾਸ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਬਕਾਇਆ ਕੰਮ ਅਤੇ ਅਦਾਇਗੀਆਂ ਨਿਰਧਾਰਿਤ ਸਮੇਂ ਅੰਦਰ ਕਰਨ ਅਤੇ ਵਰਤੋਂ ਸਰਟੀਫਿਕੇਟ ਦੇਣ ਉੱਤੇ ਦਿੱਤਾ ਜ਼ੋਰ

ਵਿਕਾਸ ਕੰਮਾਂ ਦੀ ਉੱਚ ਮਿਆਰ ਯਕੀਨੀ ਬਣਾਉਣ ਦੇ ਨਿਰਦੇਸ਼

ਬਰਨਾਲਾ, 18 ਅਗਸਤ(ਹਿਮਾਂਸ਼ੂ ਗੋਇਲ)

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ, ਵਿਕਾਸ ਪ੍ਰੋਜੈਕਟਾਂ ਤੇ ਵਿਭਾਗੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐੱਮ.ਪੀ. ਲੈਡ ਫੰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਆਂਗਨਵਾੜੀ ਕੇਂਦਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ, ਜੀ ਰਾਮ ਜੀ ਸਕੀਮ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਸਮੇਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਬਕਾਇਆ ਵਰਤੋਂ ਸਰਟੀਫਿਕੇਟਾਂ, ਮਟੀਰੀਅਲ ਪੇਮੈਂਟਾਂ, ਜੀ ਰਾਮ ਜੀ ਸਕੀਮ ਤਹਿਤ ਪੁਰਾਣੇ ਕੰਮਾਂ ਬਾਰੇ ਅਤੇ ਵੱਧ ਤੋਂ ਵੱਧ ਨਵੇਂ ਜੌਬ ਕਾਰਡਾਂ ਉੱਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸਕੀਮਾਂ ਜਾਂ ਪ੍ਰੋਜੈਕਟਾਂ ਦੇ ਕੰਮ ਬਕਾਇਆ ਹਨ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ‘ਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ਉਨ੍ਹਾਂ ਨੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਸਕੀਮ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ, ਐੱਸਡੀਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ, ਕਾਰਜਸਾਧਕ ਅਫ਼ਸਰ ਹਰਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਵਿਕਾਸ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ appeared first on The Epapers.

ਡੇਂਗੂ ਤੋਂ ਬਚਾਅ ਲਈ ਮੱਛਰ ਦਾ ਖਾਤਮਾ ਅਤੇ ਸਾਵਧਾਨੀਆਂ ਜ਼ਰੂਰੀ: ਸਿਵਲ ਸਰਜਨ
ਡੇਂਗੂ ਤੋਂ ਬਚਾਅ ਲਈ ਮੱਛਰ ਦਾ ਖਾਤਮਾ ਅਤੇ ਸਾਵਧਾਨੀਆਂ ਜ਼ਰੂਰੀ: ਸਿਵਲ ਸਰਜਨ

ਸਿਹਤ ਵਿਭਾਗ ਵਲੋਂ ਗਤੀਵਿਧੀਆਂ ਜਾਰੀ

ਬਰਨਾਲਾ(ਹਿਮਾਂਸ਼ੂ ਗੋਇਲ)

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਰੈਸਟੋਰੈਂਟ, ਢਾਬੇ ਤੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ, ਮੱਛਰ ਦੇ ਪੈਦਾ ਹੋਣ ਵਾਲੀਆਂ ਥਾਵਾਂ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ।

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਅਤੇ ਡਾ. ਸਾਕਸ਼ੀ ਸੋਨੀ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਸਰੀਰ ‘ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।  ਸਿਹਤ ਸੁਪਰਵਾਈਜ਼ਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਸਹਿਣਾ ਨੇ ਦੱਸਿਆ ਕਿ ਅੱਜ-ਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ ਅਤੇ ਵਰਕਸ਼ਾਪਾਂ ਵਿਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ , ਗਮਲੇ ,ਕੂਲਰਾਂ ਅਤੇ ਫਰਿੱਜ ਦੇ ਬੈਕ ਟਰੇਅ ਆਦਿ ਪਾਣੀ ਦੇ ਸੋਮਿਆਂ ਨੂੰ ਹਰ ਸੋਮਵਾਰ/ਸੁੱਕਰਵਾਰ ਖਾਲੀ ਕਰਕੇ ਧੁੱਪ ਵਿੱਚ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਇਸ ਦੌਰਾਨ ਬਰਨਾਲਾ ਵਿੱਚ ਜਸਵਿੰਦਰ ਸਿੰਘ, ਚਮਕੌਰ ਸਿੰਘ, ਗਣੇਸ ਦੱਤ,ਜਗਜੀਤ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਡੇਂਗੂ ,ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜੇਕਰ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣਾ ਚਾਹੀਦਾ ਹੈ। ਇਲਾਜ ਵਿੱਚ ਦੇਰੀ ਅਤੇ ਘਰੇਲੂ ਉਪਚਾਰ ਨਾਲ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਗਰੁੱਪ ਮੀਟਿੰਗਾਂ ਰਾਹੀਂ ਅਤੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਪੈਂਫਲੈਟ/ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ।

The post ਡੇਂਗੂ ਤੋਂ ਬਚਾਅ ਲਈ ਮੱਛਰ ਦਾ ਖਾਤਮਾ ਅਤੇ ਸਾਵਧਾਨੀਆਂ ਜ਼ਰੂਰੀ: ਸਿਵਲ ਸਰਜਨ appeared first on The Epapers.

ਐਸ ਸੀ ਲਾਭਪਾਤਰੀਆਂ ਲਈ 2 ਹਫਤੇ ਦੀ ਮੁਫਤ ਸਿਖਲਾਈ ਲਈ ਕਾਊਂਸਲਿੰਗ 7 ਸਤੰਬਰ ਨੂੰ
ਐਸ ਸੀ ਲਾਭਪਾਤਰੀਆਂ ਲਈ 2 ਹਫਤੇ ਦੀ ਮੁਫਤ ਸਿਖਲਾਈ ਲਈ ਕਾਊਂਸਲਿੰਗ 7 ਸਤੰਬਰ ਨੂੰ

ਸਰਕਾਰ ਵਲੋਂ ਵਜ਼ੀਫਾ ਵੀ ਦਿੱਤਾ ਜਾਵੇਗਾ: ਡਿਪਟੀ ਡਾਇਰੈਕਟਰ

ਬਰਨਾਲਾ, 18 ਅਗਸਤ(ਹਿਮਾਂਸ਼ੂ ਗੋਇਲ)

ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ

ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਅਗਵਾਈ ਹੇਠ ਐਸ ਸੀ ਸਿਖਿਆਰਥੀਆਂ ਲਈ ਦੋ ਹਫਤੇ

ਦਾ ਮੁਫਤ ਸਿਖਲਾਈ ਦਾ ਦੂਜਾ ਬੈਚ ਮਿਤੀ 14 ਸਤੰਬਰ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ

ਬਰਨਾਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਜੇ ਬੈਚ ਦੀ ਕਾਊਸਲਿੰਗ ਮਿਤੀ 07-09-2026 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ ਵਿਚ ਕੀਤੀ ਜਾਵੇਗੀ । ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਐਸਸੀ ਸ਼੍ਰੇਣੀ ਨਾਲ ਸਬੰਧਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ।

ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ਼ ਫੋਟੋ ਲੈ ਕੇ ਦਫਤਰ ਵਿਚ ਆਉਣ। ਓਹਨਾਂ ਹੋਰ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ

ਜਾਣਕਾਰੀ ਦਿਤੀ ਜਾਵੇਗੀ ਉਨ੍ਹਾਂ ਦਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ ਵਜੀਫਾ ਵੀ ਦਿਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2,5,10 ਪਸੂਆ ਤੱਕ ਬਣਾਉਣ ‘ਤੇ 33% ਸਬਸਿਡੀ ਵੀ ਦਿਤੀ ਜਾਵੇਗੀ

ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ

ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ।

The post ਐਸ ਸੀ ਲਾਭਪਾਤਰੀਆਂ ਲਈ 2 ਹਫਤੇ ਦੀ ਮੁਫਤ ਸਿਖਲਾਈ ਲਈ ਕਾਊਂਸਲਿੰਗ 7 ਸਤੰਬਰ ਨੂੰ appeared first on The Epapers.

ਸੰਸਦ ਮੈਂਬਰ ਰਜਿੰਦਰ ਗੁਪਤਾ ਨੇ ਦਿੱਲੀ ਵਿੱਚ ਹਰ ਘਰ ਤਿਰੰਗਾ ਬਾਈਕ ਰੈਲੀ ਵਿੱਚ ਹਿੱਸਾ ਲਿਆ
ਸੰਸਦ ਮੈਂਬਰ ਰਜਿੰਦਰ ਗੁਪਤਾ ਨੇ ਦਿੱਲੀ ਵਿੱਚ ਹਰ ਘਰ ਤਿਰੰਗਾ ਬਾਈਕ ਰੈਲੀ ਵਿੱਚ ਹਿੱਸਾ ਲਿਆ

ਪੰਜਾਬ / ਚੰਡੀਗੜ੍ਹ/ ਨਵੀਂ ਦਿੱਲੀ(ਹਿਮਾਂਸ਼ੂ ਗੋਇਲ)

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਗਈ ਹਰ ਘਰ ਤਿਰੰਗਾ ਬਾਈਕ ਰੈਲੀ-2026 ਵਿੱਚ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਹੋਰ ਜਨ ਪ੍ਰਤੀਨਿਧ ਵੀ ਹਾਜ਼ਰ ਸਨ।

ਰੈਲੀ ਵਿੱਚ ਵਿਸ਼ੇਸ਼ ਬਾਈਕਰ ਗਰੁੱਪਾਂ, ਮਹਿਲਾ ਬਾਈਕਰਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਵਿੱਚ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫਲਜ਼ ਦੇ ਜਵਾਨ ਵੀ ਸ਼ਾਮਲ ਸਨ। ਤਿਰੰਗੇ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਨੇ ਦੇਸ਼ ਦੀ ਏਕਤਾ, ਦੇਸ਼ ਭਗਤੀ ਅਤੇ ਜਨ ਭਾਗੀਦਾਰੀ ਦਾ ਸੰਦੇਸ਼ ਦਿੱਤਾ।

ਇਸ ਮੌਕੇ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਭਾਰਤ ਮੰਡਪਮ ਵਿਖੇ ਮਾਣਯੋਗ ਉਪ ਰਾਸ਼ਟਰਪਤੀ ਦੀ ਗਰਿਮਾਮਈ ਹਾਜ਼ਰੀ ਵਿੱਚ ਹਰ ਘਰ ਤਿਰੰਗਾ ਬਾਈਕ ਰੈਲੀ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੂਰਦਰਸ਼ੀ ਸੋਚ ਹੇਠ ਰਾਸ਼ਟਰੀ ਪ੍ਰਤੀਕਾਂ ਅਤੇ ਦੇਸ਼ ਦੀ ਵਿਰਾਸਤ ਪ੍ਰਤੀ ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਰਾਸ਼ਟਰੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਤੋਂ ਲੈ ਕੇ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਸਾਲ ਭਰ ਚੱਲ ਰਹੇ ਸਮਾਗਮਾਂ ਅਤੇ ਹੁਣ ਰਾਸ਼ਟਰੀ ਗੀਤ ਨੂੰ ਮਿਲੀ ਕਾਨੂੰਨੀ ਸੁਰੱਖਿਆ ਤੱਕ ਦੀਆਂ ਪਹਿਲਕਦਮੀਆਂ ਦੇਸ਼ ਦੇ ਰਾਸ਼ਟਰੀ ਪ੍ਰਤੀਕਾਂ ਨੂੰ ਲੋਕਾਂ ਦੀ ਸਾਂਝੀ ਚੇਤਨਾ ਵਿੱਚ ਹੋਰ ਮਜ਼ਬੂਤ ਕਰ ਰਹੀਆਂ ਹਨ। ਤਿਰੰਗਾ ਸਾਡੀ ਆਜ਼ਾਦੀ, ਏਕਤਾ, ਕੁਰਬਾਨੀ ਅਤੇ ਰਾਸ਼ਟਰੀ ਮਾਣ ਦਾ ਪ੍ਰਤੀਕ ਹੈ, ਜਦਕਿ ਵੰਦੇ ਮਾਤਰਮ ਆਜ਼ਾਦੀ ਦੇ ਸੰਘਰਸ਼ ਦੀ ਭਾਵਨਾ ਅਤੇ ਮਾਂ ਭਾਰਤੀ ਪ੍ਰਤੀ ਸਾਡੇ ਪਿਆਰ ਨੂੰ ਦਰਸਾਉਂਦਾ ਹੈ।

ਸ੍ਰੀ ਗੁਪਤਾ ਨੇ ਕਿਹਾ ਕਿ ਤਿਰੰਗਾ ਅਤੇ ਵੰਦੇ ਮਾਤਰਮ ਦੋਵੇਂ ਸਾਨੂੰ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦੇ ਹਨ ਅਤੇ ਇੱਕ ਮਜ਼ਬੂਤ, ਇਕਜੁੱਟ ਅਤੇ ਵਿਕਸਿਤ ਭਾਰਤ ਦੀ ਉਸਾਰੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੇ ਹਨ।

ਹਰ ਘਰ ਤਿਰੰਗਾ ਬਾਈਕ ਰੈਲੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਤਿਰੰਗੇ ਹੇਠ ਇਕੱਠਾ ਕਰਦਿਆਂ ਏਕਤਾ, ਦੇਸ਼ ਭਗਤੀ ਅਤੇ ਜਨ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਰੈਲੀ ਵਿੱਚ ਲੋਕਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਨੇ ਇਹ ਵੀ ਦਰਸਾਇਆ ਕਿ ਦੇਸ਼ ਵਾਸੀ ਭਾਰਤ ਦੀ ਰਾਸ਼ਟਰੀ ਪਛਾਣ, ਵਿਰਾਸਤ ਅਤੇ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਸਮਰਪਿਤ ਪਹਿਲਕਦਮੀਆਂ ਨਾਲ ਲਗਾਤਾਰ ਜੁੜ ਰਹੇ ਹਨ।

The post ਸੰਸਦ ਮੈਂਬਰ ਰਜਿੰਦਰ ਗੁਪਤਾ ਨੇ ਦਿੱਲੀ ਵਿੱਚ ਹਰ ਘਰ ਤਿਰੰਗਾ ਬਾਈਕ ਰੈਲੀ ਵਿੱਚ ਹਿੱਸਾ ਲਿਆ appeared first on The Epapers.

ਆਜ਼ਾਦੀ ਦਿਹਾੜੇ ਨੂੰ ਸਮਰਪਿਤ
The post ਆਜ਼ਾਦੀ ਦਿਹਾੜੇ ਨੂੰ ਸਮਰਪਿਤ appeared first on The Epapers.